ਚੀਨ ਨੇ ਨਵਾਂ ਸਰਹੱਦੀ ਕਾਨੂੰਨ ਪਾਸ ਕੀਤਾ

ਪਹਿਲੀ ਜਨਵਰੀ ਤੋਂ ਹੋਵੇਗਾ ਪ੍ਰਭਾਵੀ; ਭਾਰਤ-ਚੀਨ ਦੇ ਸਰਹੱਦੀ ਵਿਵਾਦ ਉਤੇ ਪੈ ਸਕਦੈ ਅਸਰ

ਚੀਨ ਨੇ ਨਵਾਂ ਸਰਹੱਦੀ ਕਾਨੂੰਨ ਪਾਸ ਕੀਤਾ

ਪੇਈਚਿੰਗ, 24 ਅਕਤੂਬਰ

ਦੇਸ਼ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਨੂੰ ‘ਪਵਿੱਤਰ ਤੇ ਅਟੱਲ’ ਕਰਾਰ ਦਿੰਦਿਆਂ ਚੀਨ ਦੀ ਸੰਸਦ ਨੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਤੇ ਵਰਤੋਂ ਸਬੰਧੀ ਇਕ ਨਵਾਂ ਕਾਨੂੰਨ ਪਾਸ ਕੀਤਾ ਹੈ ਜਿਸ ਦਾ ਅਸਰ ਭਾਰਤ ਦੇ ਨਾਲ ਚੀਨ ਦੇ ਸਰਹੱਦੀ ਵਿਵਾਦ ’ਤੇ ਪੈ ਸਕਦਾ ਹੈ। ‘ਨੈਸ਼ਨਲ ਪੀਪਲਜ਼ ਕਾਂਗਰਸ’ ਦੀ ਸਥਾਈ ਸਮਿਤੀ ਦੇ ਮੈਂਬਰਾਂ ਨੇ ਸ਼ਨਿਚਰਵਾਰ ਨੂੰ ਸੰਸਦ ਦੀ ਸਮਾਪਤੀ ਮੌਕੇ ਹੋਈ ਬੈਠਕ ਦੌਰਾਨ ਇਸ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ। ਇਹ ਕਾਨੂੰਨ ਅਗਲੇ ਸਾਲ ਪਹਿਲੀ ਜਨਵਰੀ ਤੋਂ ਪ੍ਰਭਾਵੀ ਹੋਵੇਗਾ। ਕਾਨੂੰਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੀਮਾ ਸੁਰੱਖਿਆ ਨੂੰ ਮਜ਼ਬੂਤ ਕਰਨ, ਆਰਥਿਕ ਤੇ ਸਮਾਜਿਕ ਵਿਕਾਸ ਵਿਚ ਮਦਦ ਦੇਣ, ਸਰਹੱਦੀ ਖੇਤਰਾਂ ਨੂੰ ਖੋਲ੍ਹਣ, ਅਜਿਹੇ ਖੇਤਰਾਂ ਵਿਚ ਲੋਕ ਸੇਵਾ ਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਕਰਨ, ਉੱਥੋਂ ਦੇ ਲੋਕਾਂ ਦੇ ਜੀਵਨ ਅਤੇ ਕੰਮ ਨੂੰ ਸੁਖਾਲਾ ਕਰਨ ਲਈ ਦੇਸ਼ ਕਦਮ ਉਠਾ ਰਿਹਾ ਹੈ। ਚੀਨ ਨੇ ਕਿਹਾ ਕਿ ਉਹ ਸਰਹੱਦ ਉਤੇ ਸੁਰੱਖਿਆ, ਸਮਾਜਿਕ ਤੇ ਆਰਥਿਕ ਵਿਕਾਸ ਵਿਚ ਤਾਲਮੇਲ ਕਾਇਮ ਕਰਨ ਲਈ ਉਪਾਅ ਕਰ ਸਕਦਾ ਹੈ। ਦੇਸ਼ ਬਰਾਬਰੀ, ਆਪਸੀ ਭਰੋਸੇ ਤੇ ਮਿੱਤਰਤਾ ਪੂਰਨ ਸੰਵਾਦ ਦੇ ਸਿਧਾਂਤਾਂ ਦਾ ਪਾਲਣ ਕਰਦਿਆਂ ਗੁਆਂਢੀ ਮੁਲਕਾਂ ਦੇ ਨਾਲ ਜ਼ਮੀਨੀ ਹੱਦਾਂ ਸਬੰਧੀ ਮੁੱਦਿਆਂ ਨੂੰ ਨਿਬੇੜੇਗਾ ਤੇ ਕਾਫ਼ੀ ਸਮੇਂ ਤੋਂ ਲਟਕੇ ਸਰਹੱਦਾਂ ਸਬੰਧੀ ਮੁੱਦਿਆਂ ਤੇ ਵਿਵਾਦਾਂ ਦੇ ਢੁੱਕਵੇਂ ਹੱਲ ਲਈ ਵਾਰਤਾ ਦਾ ਸਹਾਰਾ ਲਏਗਾ। ਪੇਈਚਿੰਗ ਨੇ ਆਪਣੇ 12 ਗੁਆਂਢੀਆਂ ਦੇ ਨਾਲ ਤਾਂ ਸਰਹੱਦਾਂ ਸਬੰਧੀ ਵਿਵਾਦ ਸੁਲਝਾ ਲਏ ਹਨ ਪਰ ਭਾਰਤ ਤੇ ਭੂਟਾਨ ਨਾਲ ਉਨ੍ਹਾਂ ਨੇ ਹੁਣ ਤੱਕ ਸਰਹੱਦ ਸਬੰਧੀ ਸਮਝੌਤੇ ਨੂੰ ਆਖ਼ਰੀ ਰੂਪ ਨਹੀਂ ਦਿੱਤਾ ਹੈ। ਭਾਰਤ ਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਅਸਲ ਕੰਟਰੋਲ ਰੇਖਾ ਉਤੇ 3488 ਕਿਲੋਮੀਟਰ ਦੇ ਖੇਤਰ ਵਿਚ ਹੈ ਜਦਕਿ ਭੂਟਾਨ ਨਾਲ ਚੀਨ ਦਾ ਵਿਵਾਦ 400 ਕਿਲੋਮੀਟਰ ਦੀ ਸੀਮਾ ਉਤੇ ਹੈ। ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਪੂਰਬੀ ਲੱਦਾਖ ਵਿਚ ਐਲਏਸੀ ’ਤੇ ਘਟਨਾਕ੍ਰਮਾਂ ਨੇ ਸਰਹੱਦੀ ਖੇਤਰਾਂ ਦੇ ਅਮਨ-ਚੈਨ ਨੂੰ ਗੰਭੀਰ ਰੂਪ ਵਿਚ ਪ੍ਰਭਾਵਿਤ ਕੀਤਾ ਹੈ ਤੇ ਜ਼ਾਹਿਰ ਤੌਰ ਉਤੇ ਇਸ ਦਾ ਵਿਆਪਕ ਰਿਸ਼ਤਿਆਂ ਉਤੇ ਵੀ ਅਸਰ ਪਿਆ ਹੈ। -ਪੀਟੀਆਈ

ਆਈਟੀਬੀਪੀ ਦੀਆਂ ਨਵੀਆਂ ਬਟਾਲੀਅਨਾਂ ਨੂੰ ਮਨਜ਼ੂਰੀ ਆਖ਼ਰੀ ਗੇੜ ’ਚ  

ਗ੍ਰੇਟਰ ਨੋਇਡਾ: ਕੇਂਦਰੀ ਮੰਤਰੀ ਨਿਤਿਆਨੰਦ ਰਾਏ ਨੇ ਅੱਜ ਦੱਸਿਆ ਕਿ ਚੀਨ ਨਾਲ ਲੱਗਦੀ ਐਲਏਸੀ ਦੀ ਰਾਖੀ ਲਈ ਆਈਟੀਬੀਪੀ ਦੀਆਂ ਨਵੀਆਂ ਬਟਾਲੀਅਨਾਂ ਖੜ੍ਹੀਆਂ ਕਰਨ ਦੀ ਪ੍ਰਕਿਰਿਆ ਆਖ਼ਰੀ ਗੇੜ ਵਿਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਾਰੇ ਸੁਰੱਖਿਆ ਬਲਾਂ ਨੂੰ ਟਰਾਂਸਪੋਰਟ ਤੇ ਹੋਰ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇੰਡੋ-ਤਿੱਬਤਨ ਬਾਰਡਰ ਪੁਲੀਸ ਦੇ 60ਵੇਂ ਸਥਾਪਨਾ ਦਿਵਸ ਨੂੰ ਸੰਬੋਧਨ ਕਰਦਿਆਂ ਰਾਏ ਨੇ ਕਿਹਾ ਕਿ ਸਰਕਾਰ ਨੇ  ਪਿਛਲੇ ਸਾਲ 47 ਨਵੀਆਂ ਸਰਹੱਦੀ ਚੌਕੀਆਂ ਨੂੰ ਮਨਜ਼ੂਰੀ ਦਿੱਤੀ ਹੈ ਤੇ ਦਰਜਨ ਸਟੇਜਿੰਗ ਕੈਂਪ (ਸਰਹੱਦ ’ਤੇ ਗਸ਼ਤ ਕਰਨ ਵਾਲੇ ਬਲਾਂ ਲਈ ਅਪਰੇਸ਼ਨਲ ਬੇਸ) ਵੀ ਬਣਾਏ ਜਾ ਰਹੇ ਹਨ। ਅਧਿਕਾਰੀਆਂ ਮੁਤਾਬਕ ਆਈਟੀਬੀਪੀ ਵਿਚ ਸੱਤ ਨਵੀਆਂ ਬਟਾਲੀਅਨਾਂ ਜੋੜੀਆਂ ਜਾਣਗੀਆਂ ਜਿਨ੍ਹਾਂ ਵਿਚ ਅੱਠ ਹਜ਼ਾਰ ਸੁਰੱਖਿਆ ਬਲ ਹੋਣਗੇ। ਨਵੀਆਂ ਸਰਹੱਦੀ ਪੋਸਟਾਂ ਜ਼ਿਆਦਾਤਰ ਅਰੁਣਾਚਲ ਪ੍ਰਦੇਸ਼ ਸੈਕਟਰ ਵਿਚ ਚੀਨ ਨਾਲ ਲੱਗਦੀ ਅਸਲ ਕੰਟਰੋਲ ਰੇਖਾ ਉਤੇ ਉਸਾਰੇ ਜਾਣ ਦੀ ਤਜਵੀਜ਼ ਹੈ। ਉੱਤਰ-ਪੂਰਬ ਵਿਚ ਨਵਾਂ ਸੈਕਟਰ ਹੈੱਡਕੁਆਰਟਰ ਬਣਾਏ ਜਾਣ ਦੀ ਤਜਵੀਜ਼ ਵੀ ਹੈ। ਇਸ ਤਜਵੀਜ਼ ਉਤੇ ਦੋ ਸਾਲਾਂ ਤੋਂ ਵਿਚਾਰ ਕੀਤਾ ਜਾ ਰਿਹਾ ਸੀ ਤੇ ਜਲਦੀ ਹੀ ਮਨਜ਼ੂਰੀ ਮਿਲ ਸਕਦੀ ਹੈ। ਕੇਂਦਰੀ ਮੰਤਰੀ ਨੇ ਇਸ ਮੌਕੇ ਆਈਟੀਬੀਪੀ ਦੇ 20 ਅਧਿਕਾਰੀਆਂ ਤੇ ਜਵਾਨਾਂ ਨੂੰ ਪੁਲੀਸ ਬਹਾਦਰੀ ਮੈਡਲਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਆਈਟੀਬੀਪੀ ਦੇ ਡੀਜੀ ਸੰਜੈ ਅਰੋੜਾ ਵੀ ਹਾਜ਼ਰ ਸਨ। -ਪੀਟੀਆਈ

  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਗੁੱਸੇ ਵਿੱਚ ਆਈ ਵਿਧਾਇਕਾ ਸੁੱਚੀ ਚੌਧਰੀ ਧਰਨੇ ਉੱਤੇ ਬੈਠੀ

ਸ਼ਹਿਰ

View All