ਟੋਰਾਂਟੋ, 25 ਸਤੰਬਰ
ਚੀਨ ਵਿੱਚ ਜਾਸੂਸੀ ਦੇ ਦੋਸ਼ਾਂ ਤਹਿਤ ਜੇਲ੍ਹ ਵਿੱਚ ਬੰਦ ਦੋ ਕੈਨੇਡੀਅਨ ਨਾਗਰਿਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਉਹ ਆਪਣੇ ਘਰਾਂ ਲਈ ਉਥੋਂ ਰਵਾਨਾ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਐਲਾਨ ਕੀਤਾ। ਕੈਨੇਡੀਅਨ ਨਾਗਰਿਕ ਮਾਈਕਲ ਕੋਵਰਿਗ ਅਤੇ ਮਾਈਕਲ ਸਪੈਵਰ ਨੂੰ ਦਸੰਬਰ 2018 ਵਿੱਚ ਚੀਨ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।