ਸਾਈਫਰ ਕੇਸ: ਇਮਰਾਨ ਦੀ ਨਿਆਂਇਕ ਹਿਰਾਸਤ 14 ਦਿਨ ਵਧਾਈਇਸਲਾਮਾਬਾਦ: ਪਾਕਿਸਤਾਨ ਦੀ ਇੱਕ ਸਪੈਸ਼ਲ ਅਦਾਲਤ ਨੇ ਸਾਈਫਰ ਕੇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਨਿਆਂਇਕ ਹਿਰਾਸਤ 14 ਦਿਨ ਹੋਰ ਵਧਾ ਦਿੱਤੀ ਹੈ ਜਿਸ ਨਾਲ ਉਨ੍ਹਾਂ ਦੀ ਛੇਤੀ ਰਿਹਾਈ ਦੀ ਸੰਭਾਵਨਾ ਘਟ ਗਈ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਮੁਖੀ ਇਮਰਾਨ ਖ਼ਾਨ ਨੂੰ ਪਿਛਲੇ ਸਾਲ ਮਾਰਚ ਮਹੀਨੇ ਸਰਕਾਰੀ ਖੁਫ਼ੀਆ ਕਾਨੂੰਨ (ਓਸੀਏ) ਦੀ ਉਲੰਘਣਾ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ’ਤੇ ਅਮਰੀਕਾ ਸਥਿਤ ਪਾਕਿਸਤਾਨੀ ਸਫ਼ਾਰਤਖ਼ਾਨੇ ਵੱਲੋਂ ਭੇਜੇ ਗਏ ਅਧਿਕਾਰਤ ਦਸਤਵੇਜ਼ (ਸਾਈਫਰ) ਦਾ ਭੇਤ ਜਾਹਿਰ ਕਰਨ ਦਾ ਦੋਸ਼ ਹੈ। ਇਹ ਤੀਜੀ ਵਾਰ ਹੈ ਜਦੋਂ ਇਮਰਾਨ ਦੀ ਨਿਆਂਇਕ ਹਿਰਾਸਤ ਵਧਾਈ ਗਈ ਹੈ। -ਪੀਟੀਆਈ