ਔਰੇਂਜ (ਅਮਰੀਕਾ), 17 ਅਕਤੂਬਰ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ (75) ਦੀ ਸਿਹਤ ਵਿਚ ਸੁਧਾਰ ਨੂੰ ਦੇਖਦਿਆਂ ਉਨ੍ਹਾਂ ਦੀ ਦੱਖਣੀ ਕੈਲੀਫੋਰਨੀਆ ਦੇ ਹਸਪਤਾਲ ਵਿੱਚੋਂ ਛੁੱਟੀ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਹਸਪਤਾਲ ਵਿੱਚ ਇਨਫੈਕਸ਼ਨ ਦਾ ਇਲਾਜ ਕੀਤਾ ਗਿਆ ਹੈ। ਸਾਬਕਾ ਰਾਸ਼ਟਰਪਤੀ ਨੂੰ ਐਤਵਾਰ ਸਵੇਰੇ 8 ਵਜੇ ਯੂਨੀਵਰਸਿਟੀ ਆਫ਼ ਕੈਲੀਫੋਰਨੀਆ ਦੇ ਇਰਵਿਨ ਮੈਡੀਕਲ ਸੈਂਟਰ ’ਚੋਂ ਛੁੱਟੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕਲਿੰਟਨ ਨੂੰ ਮੰਗਲਵਾਰ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। -ਏਪੀ