ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Canada ਵਿਨੀਪੈਗ ਵਿਚ ਰੰਗਲਾ ਪੰਜਾਬ ਮੇਲਾ 14 ਜੂਨ ਨੂੰ

ਪ੍ਰਬੰਧਕਾਂ ਵੱਲੋਂ ਮੇਲੇ ਦਾ ਪੋਸਟਰ ਜਾਰੀ
ਪ੍ਰਬੰਧਕ ਮੇਲੇ ਦਾ ਪੋਸਟਰ ਰਿਲੀਜ਼ ਕਰਦੇ ਹੋਏ।
Advertisement
ਸੁਰਿੰਦਰ ਮਾਵੀ

ਵਿਨੀਪੈਗ, 19 ਮਈ

Advertisement

ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਮੈਪਲ ਲੀਫ ਪੰਜਾਬ ਐਸੋਸੀਏਸ਼ਨ ਵੱਲੋਂ ਪ੍ਰੋਫੈਸਰ ਮੋਹਣ ਸਿੰਘ ਯਾਦਗਾਰੀ ਰੰਗਲਾ ਪੰਜਾਬ ਮੇਲਾ 14 ਜੂਨ ਨੂੰ ਦੁਪਹਿਰ 12 ਵਜੇ ਤੋਂ ਰਾਤ 9 ਵਜੇ ਮੈਪਲ ਕਮਿਊਨਿਟੀ ਸੈਂਟਰ 434 ਐਡਸਮ ਡਰਾਈਵ ਵਿਖੇ ਕਰਵਾਇਆ ਜਾਵੇਗਾ।

ਇਸ ਸਬੰਧ ਸਾਬ ਉੱਪਲ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੇਲੇ ’ਚ ਉੱਘੇ ਪੰਜਾਬੀ ਗਾਇਕ ਸਰਬਜੀਤ ਚੀਮਾ, ਮਨਜੀਤ ਰੂਪੋਵਾਲੀਆ, ਸਿਮਰਨ, ਹਰਜੀਤ ਸਿੱਧੂ, ਸਾਰਥਕ, ਕੋਰੇ ਵਾਲਾ ਮਾਨ, ਸੁਰਜੀਤ ਖ਼ਾਨ, ਸੱਜਣ ਅਦੀਬ, ਪ੍ਰਵੀਨ ਦਰਦੀ, ਹਰਜੀਤ ਸਿੱਧੂ ਅਤੇ ਹੋਰ ਕਲਾਕਾਰ ਆਪੋ ਆਪਣੇ ਫਨ ਦਾ ਮੁਜ਼ਾਹਰਾ ਕਰ ਕੇ ਹਾਜ਼ਰ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਸਬੰਧੀ ਰੋਬਨ ਬਾਜਵਾ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੇਲੇ ਲਈ ਕੋਈ ਟਿਕਟ ਨਹੀਂ ਰੱਖੀ ਗਈ ਤੇ ਇਹ ਮੇਲਾ ਫਾਦਰਜ਼ ਡੇਅ ਨੂੰ ਸਮਰਪਿਤ ਹੈ। ਇਸ ਦੌਰਾਨ ਇਸ ਪ੍ਰੋਗਰਾਮ ਦਾ ਪੋਸਟਰ ਰਿਲੀਜ਼ ਕੀਤਾ ਗਿਆ ਜਿਸ ਵਿਚ ਸ਼ਹਿਰ ਦੇ ਪਤਵੰਤਿਆਂ ਨੇ ਹਿੱਸਾ ਲਿਆ। ਇਸ ਦੌਰਾਨ ਐੱਮਐੱਲਏ ਦਲਜੀਤ ਬਰਾੜ ਅਤੇ ਐੱਮਪੀ ਕੇਵਿਨ ਲਾਮ ਰੂਸ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਪ੍ਰਬੰਧਕਾਂ ਵੱਲੋਂ ਹਲਕੀ ਰਿਫਰੈਸ਼ਮੈਂਟ ਦਾ ਵੀ ਇੰਤਜ਼ਾਮ ਕੀਤਾ ਗਿਆ ਸੀ।

 

 

Advertisement
Show comments