ਆਸਟਰੇਲੀਆ ਸਰਕਾਰ ਤੇ ਗੂਗਲ ਵਿਚਾਲੇ ਟਕਰਾਅ ਜਾਰੀ

ਆਸਟਰੇਲੀਆ ਸਰਕਾਰ ਤੇ ਗੂਗਲ ਵਿਚਾਲੇ ਟਕਰਾਅ ਜਾਰੀ

ਹਰਜੀਤ ਲਸਾੜਾ
ਬ੍ਰਿਸਬੇਨ, 28 ਜਨਵਰੀ

ਗੂਗਲ ਨੇ ਆਸਟਰੇਲੀਆ ਸਰਕਾਰ ਨੂੰ ਕਿਹਾ ਹੈ ਕਿ ਨਵੇਂ ਪ੍ਰਸਤਾਵਿਤ ਕਾਨੂੰਨ ਵਿਚ ਤਬਦੀਲੀ ਕੀਤੀ ਜਾਵੇ, ਨਹੀਂ ਤਾਂ ਉਹ ਦੇਸ਼ ’ਚ ਆਪਣੇ ਸਰਚ ਇੰਜਣ ਦੀ ਵਰਤੋਂ ’ਤੇ ਰੋਕ ਲਗਾ ਸਕਦੇ ਹਨ। ਗੂਗਲ ਮੁਤਾਬਕ ਆਸਟਰੇਲੀਆ ’ਚ ਨਵੇਂ ਮੀਡੀਆ ਕੋਡ ਤਹਿਤ ਉਸ ਨੂੰ ਆਪਣੀਆਂ ਵੈੱਬਸਾਈਟਾਂ ਅਤੇ ਕਹਾਣੀਆਂ ਨਾਲ ਲਿੰਕ ਦਿਖਾਉਣ ਲਈ ਲਗਾਤਾਰ ਮਜਬੂਰ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸੰਸਦ ’ਚ ਗੂਗਲ ਦੀ ਤਲਖ਼ੀ ਵਿਰੁੱਧ ਤਿੱਖਾ ਰੋਸ ਜਤਾਇਆ ਹੈ ਅਤੇ ਕਿਹਾ ਹੈ ਕਿ ਡਿਜੀਟਲ ਮੀਡੀਆ ਲਈ ਨਵਾਂ ਕੋਡ ਸਥਾਪਤ ਕਰਨ ਵਾਲਾ ਇਹ ਕਾਨੂੰਨ ਇਸ ਸਮੇਂ ਸੰਸਦੀ ਜਾਂਚ ਕਮੇਟੀ ਵੱਲੋਂ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਆਸਟਰੇਲੀਆ ਧਮਕੀਆਂ ਦਾ ਜਵਾਬ ਨਹੀਂ ਦਿੰਦਾ ਹੈ। ਸੈਨੇਟਰ ਐਂਡਰਿਊ ਬ੍ਰੈਗ ਨੇ ਗੂਗਲ ’ਤੇ ਬਲੈਕਮੇਲ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਹੈ। ਗੌਰਤਲਬ ਹੈ ਕਿ ਇਹ ਟਿੱਪਣੀਆਂ ਉਦੋਂ ਆਈਆਂ ਹਨ ਜਦੋਂ ਗੂਗਲ ਨੇ ਇੱਕ ਸੰਸਦੀ ਜਾਂਚ ਦੌਰਾਨ ਜ਼ੋਰ ਦੇ ਕੇ ਕਿਹਾ ਸੀ ਕਿ ਜੇ ਫੈਡਰਲ ਸਰਕਾਰ ਆਪਣੇ ਯੋਜਨਾਬੱਧ ਡਿਜੀਟਲ ਮੀਡੀਆ ਕੋਡ ਨੂੰ ਅੱਗੇ ਵਧਾਉਂਦੀ ਹੈ ਤਾਂ ਉਹ ਆਪਣੇ ਸਰਚ ਇੰਜਣ ਨੂੰ ਆਸਟਰੇਲੀਆ ਵਿੱਚ ਉਪਲੱਬਧ ਕਰਵਾਉਣਾ ਬੰਦ ਕਰ ਦੇਵੇਗੀ। ਗੂਗਲ ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਮੈਨੇਜਿੰਗ ਡਾਇਰੈਕਟਰ ਮੇਲਾਨੀਆ ਸਿਲਵਾ ਨੇ ਪ੍ਰਸਤਾਵਿਤ ਯੋਜਨਾ ਦੀ ਸੰਸਦੀ ਸੁਣਵਾਈ ਨੂੰ ‘ਗੈਰ ਪ੍ਰਬੰਧਨਯੋਗ’ ਅਤੇ ‘ਵਿੱਤੀ ਜੋਖਮ’ ਬਿਆਨਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All