ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦਾ ਦੋ ਰੋਜ਼ਾ ਬ੍ਰਿਸਬੇਨ ਦੌਰਾ 31 ਤੋਂ
ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ 31 ਜੁਲਾਈ ਤੋਂ ਦੋ ਰੋਜ਼ਾ ਬ੍ਰਿਸਬੇਨ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਬਾਜਵਾ ਪੰਜਾਬੀ ਭਾਈਚਾਰੇ ਨਾਲ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਸਮਾਜਿਕ ਤੇ ਸਿਆਸੀ ਮੁੱਦਿਆਂ ’ਤੇ ਵਿਚਾਰ-ਚਰਚਾ ਕਰਨਗੇ। ਬਰਨਾਰਡ ਮਲਿਕ, ਹਰਪ੍ਰੀਤ ਸਿੰਘ ਕੋਹਲੀ, ਐਡਵੋਕੇਟ...
Advertisement
ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ 31 ਜੁਲਾਈ ਤੋਂ ਦੋ ਰੋਜ਼ਾ ਬ੍ਰਿਸਬੇਨ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਬਾਜਵਾ ਪੰਜਾਬੀ ਭਾਈਚਾਰੇ ਨਾਲ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਸਮਾਜਿਕ ਤੇ ਸਿਆਸੀ ਮੁੱਦਿਆਂ ’ਤੇ ਵਿਚਾਰ-ਚਰਚਾ ਕਰਨਗੇ। ਬਰਨਾਰਡ ਮਲਿਕ, ਹਰਪ੍ਰੀਤ ਸਿੰਘ ਕੋਹਲੀ, ਐਡਵੋਕੇਟ ਗੁਰਪ੍ਰੀਤ ਬੱਲ, ਜਗਦੀਪ ਸਿੰਘ ਸੰਧੂ, ਅਮਰਦੀਪ ਸਿੰਘ ਸੰਧੂ, ਰੋਹਿਤ ਪਾਠਕ ਅਤੇ ਰੌਕੀ ਭੁੱਲਰ ਨੇ ਦੱਸਿਆ ਕਿ ਬਾਜਵਾ ਪੰਜਾਬ ਅਤੇ ਆਸਟਰੇਲੀਆ ਵਿੱਚ ਵਸਦੇ ਪੰਜਾਬੀ ਭਾਈਚਾਰੇ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਮੌਜੂਦਾ ਸਿਆਸੀ ਅਤੇ ਸਮਾਜਿਕ ਚੁਣੌਤੀਆਂ ਬਾਰੇ ਵਿਚਾਰ-ਵਟਾਂਦਰੇ ਲਈ ਇੱਥੇ ਆ ਰਹੇ ਹਨ। ਇਸ ਦੌਰੇ ਨੂੰ ਲੈ ਕੇ ਸਥਾਨਕ ਪੰਜਾਬੀ ਭਾਈਚਾਰੇ ਵਿੱਚ ਕਾਫੀ ਉਤਸ਼ਾਹ ਹੈ। ਬਾਜਵਾ ਦੀ ਇਸ ਫੇਰੀ ਨਾਲ ਪੰਜਾਬੀ ਭਾਈਚਾਰੇ ਨੂੰ ਆਪਣੇ ਮੂਲ ਸੂਬੇ ਦੀਆਂ ਸਮੱਸਿਆਵਾਂ ਅਤੇ ਸੰਭਾਵਨਾਵਾਂ ’ਤੇ ਖੁੱਲ੍ਹ ਕੇ ਗੱਲਬਾਤ ਕਰਨ ਦਾ ਮੌਕਾ ਮਿਲੇਗਾ।
Advertisement
Advertisement