ਪੇਸ਼ਾਵਰ: ਪਾਕਿਸਤਾਨ ਦੀ ਪੇਸ਼ਾਵਰ ਹਾਈ ਕੋਰਟ ਦੇ ਚੀਫ਼ ਜਸਟਿਸ ਵੱਕਾਰ ਸੇਠ, ਜਿਨ੍ਹਾਂ ਨੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ (ਸੇਵਾਮੁਕਤ) ਪਰਵੇਜ਼ ਮੁਸ਼ੱਰਫ ਨੂੰ ਦੇਸ਼ ਧ੍ਰੋਹ ਦੇ ਕੇਸ ’ਚ ਫ਼ਾਂਸੀ ਦੀ ਸਜ਼ਾ ਸੁਣਾਈ ਸੀ, ਦਾ ਕਰੋਨਾ ਲਾਗ ਕਾਰਨ ਵੀਰਵਾਰ ਨੂੰ ਦੇਹਾਂਤ ਹੋ ਗਿਆ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਉਹ 22 ਅਕਤੂਬਰ ਨੂੰ ਕਰੋਨਾ ਪਾਜ਼ੇਟਿਵ ਪਾਏ ਗਏ ਸਨ ਅਤੇ ਇਸਲਾਮਾਬਾਦ ਦੇ ਇੱਕ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਸਨ।
-ਪੀਟੀਆਈ