ਚਾਬਾ ਤੂਫ਼ਾਨ ਦੀ ਲਪੇਟ ’ਚ ਆ ਕੇ ਕਰੇਨ ਡੁੱਬੀ; 27 ਲਾਪਤਾ

ਚਾਬਾ ਤੂਫ਼ਾਨ ਦੀ ਲਪੇਟ ’ਚ ਆ ਕੇ ਕਰੇਨ ਡੁੱਬੀ; 27 ਲਾਪਤਾ

ਪੇਈਚਿੰਗ, 3 ਜੁਲਾਈ

ਦੱਖਣੀ ਚੀਨ ਦੇ ਗੁਆਂਗਡੌਂਗ ਸੂਬੇ ਦੇ ਤੱਟ ’ਤੇ ਚਾਬਾ ਤੂਫ਼ਾਨ ਦੀ ਲਪੇਟ ’ਚ ਆਉਣ ਤੋਂ ਬਾਅਦ ਇੱਕ ਕਰੇਨ ਡੁੱਬ ਗਈ ਅਤੇ ਉਸ ’ਤੇ ਸਵਾਰ ਘੱਟ ਤੋਂ ਘੱਟ 27 ਵਿਅਕਤੀ ਲਾਪਤਾ ਹੋ ਗਏ ਹਨ। ਸੂਬਾਈ ਸਮੁੰਦਰੀ ਖੋਜ ਦੇ ਬਚਾਅ ਕੇਂਦਰ ਨੇ ਅੱਜ ਇਹ ਜਾਣਕਾਰੀ ਦਿੱਤੀ। ਬਚਾਅ ਲਈ ਭੇਜੇ ਗਏ 38 ਜਹਾਜ਼ਾਂ ਨੇ ਲਾਪਤਾ ਲੋਕਾਂ ਦੀ ਭਾਲ ਲਈ 14 ਚੱਕਰ ਲਾਏ ਹਨ। ਯਾਂਗਜਿਆਂਗ ਸ਼ਹਿਰ ਕੋਲ ਚਾਬਾ ਤੂਫ਼ਾਨ ਤੋਂ ਬਚਾਅ ਕਰਦੇ ਸਮੇਂ ਇਸ ਦੇ ਲੰਗਰ ਦੀ ਚੇਨ ਟੁੱਟ ਗਈ ਸੀ ਅਤੇ ਨਿਗਰਾਨੀ ਪ੍ਰਣਾਲੀ ਰਾਹੀਂ ਕਰੇਨ ਖਤਰੇ ’ਚ ਮਹਿਸੂਸ ਕੀਤੀ ਗਈ ਸੀ। ਇਸ ਮਗਰੋਂ ਬੀਤੇ ਦਿਨ ਕਰੇਨ ਪਾਣੀ ’ਚ ਡੁੱਬ ਗਈ। ਸਰਕਾਰੀ ਨਿਊਜ਼ ਏਜੰਸੀ ਸ਼ਿਨਹੂਆ ਨੇ ਬਚਾਅ ਕੇਂਦਰ ਦੇ ਹਵਾਲੇ ਨਾਲ ਕਿਹਾ ਕਿ ਹੁਣ ਤੱਕ ਤਿੰਨ ਲੋਕਾਂ ਨੂੰ ਬਚਾਇਆ ਗਿਆ ਹੈ ਤੇ 27 ਹੋਰ ਲਾਪਤਾ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All