ਲਾਹੌਰ, 10 ਮਈ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕਈ ਹੋਰ ਵੱਡੀਆਂ ਸਿਆਸੀ ਹਸਤੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਨਾਲ ਸਬੰਧਤ ਕਈ ਕੇਸਾਂ ਦੀ ਜਾਂਚ ਕਰਨ ਵਾਲੇ ਪਾਕਿਸਤਾਨ ਦੇ ਸਾਬਕਾ ਉੱਚ ਅਫਸਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਸੰਘੀ ਜਾਂਚ ਏਜੰਸੀ (ਐੱਫਆਈਏ) ਦੇ ਸਾਬਕਾ ਡਾਇਰੈਕਟਰ ਮੁਹੰਮਦ ਰਿਜ਼ਵਾਨ (47) ਪੀਐੱਮਐੱਲਐੱਲ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਪਹਿਲਾਂ ਹੀ ਲੰਮੀ ਛੁੱਟੀ ’ਤੇ ਚਲੇ ਗਏ ਸਨ ਅਤੇ ਪਿਛਲੇ ਮਹੀਨੇ ਉਨ੍ਹਾਂ ਦਾ ਤਬਾਦਲਾ ਐੱਫਆਈਏ ਦੇ ਲਾਹੌਰ ਸਥਿਤ ਦਫ਼ਤਰ ’ਚ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਰਿਜ਼ਵਾਨ ਨੂੰ ਬੀਤੇ ਦਿਨ ਦਿਲ ਦਾ ਦੌਰਾ ਪੈਣ ਮਗਰੋਂ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। -ਪੀਟੀਆਈ