ਖਾਲਿਦਾ ਨੂੰ ਇਲਾਜ ਲਈ ਲੰਡਨ ਲਿਜਾਣ ਦਾ ਫ਼ੈਸਲਾ
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ (80) ਦੇ ਨਿੱਜੀ ਡਾਕਟਰ ਜ਼ਾਹਿਦ ਹੁਸੈਨ ਨੇ ਦੱਸਿਆ ਕਿ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਇਲਾਜ ਲਈ ਲੰਡਨ ਰੈਫਰ ਕਰਨ ਦਾ ਫ਼ੈਸਲਾ ਕੀਤਾ ਹੈ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ ਐੱਨ ਪੀ) ਦੀ ਚੇਅਰਪਰਸਨ ਜ਼ਿਆ ਨੂੰ...
Advertisement
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ (80) ਦੇ ਨਿੱਜੀ ਡਾਕਟਰ ਜ਼ਾਹਿਦ ਹੁਸੈਨ ਨੇ ਦੱਸਿਆ ਕਿ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਇਲਾਜ ਲਈ ਲੰਡਨ ਰੈਫਰ ਕਰਨ ਦਾ ਫ਼ੈਸਲਾ ਕੀਤਾ ਹੈ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ ਐੱਨ ਪੀ) ਦੀ ਚੇਅਰਪਰਸਨ ਜ਼ਿਆ ਨੂੰ ਏਅਰ ਐਂਬੂਲੈਂਸ ਰਾਹੀਂ ਲੰਡਨ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਦਾ ਵੱਡਾ ਪੁੱਤਰ ਅਤੇ ਬੀ ਐੱਨ ਪੀ ਦਾ ਕਾਰਜਕਾਰੀ ਮੁਖੀ ਤਾਰਿਕ ਰਹਿਮਾਨ ਰਹਿੰਦਾ ਹੈ। ਉਨ੍ਹਾਂ ਨੂੰ 23 ਨਵੰਬਰ ਨੂੰ ਇੱਥੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਹੋਰ ਵਿਗੜ ਚੁੱਕੀ ਹੈ।
Advertisement
Advertisement
×

