ਸੰਯੁਕਤ ਰਾਸ਼ਟਰ ਦੇ ਇਤਿਹਾਸਕ 75ਵੇਂ ਸੈਸ਼ਨ ਦੀ ਡਿਜੀਟਲ ਸ਼ੁਰੂਆਤ

ਸੰਯੁਕਤ ਰਾਸ਼ਟਰ ਦੇ ਇਤਿਹਾਸਕ 75ਵੇਂ ਸੈਸ਼ਨ ਦੀ ਡਿਜੀਟਲ ਸ਼ੁਰੂਆਤ

ਸੰਯੁਕਤ ਰਾਸ਼ਟਰ, 16 ਸਤੰਬਰ

ਦੁਨੀਆ ਵਿੱਚ ਕੋਰਨਾ ਮਹਾਮਾਰੀ ਦੌਰਾਨ ਸੰਯੁਕਤ ਰਾਸ਼ਟਰ ਮਹਾਸਭਾ ਦਾ ਇਤਿਹਾਸਕ 75ਵਾਂ ਸੈਸ਼ਨ ਸ਼ੁਰੂ ਹੋ ਗਿਆ। ਇਸ ਵਿਸ਼ਵ ਵਿਆਪੀ ਸੰਸਥਾ ਦੇ 75 ਸਾਲਾ ਇਤਿਹਾਸ ਵਿਚ ਪਹਿਲੀ ਵਾਰ ਵਿਸ਼ਵ ਆਗੂ ਡਿਜੀਟਲ ਢੰਗ ਨਾਲ ਸੈਸ਼ਨ ਵਿਚ ਸ਼ਾਮਲ ਹੋਣਗੇ। ਇਸ ਸਾਲਾਨਾ ਕਾਨਫਰੰਸ ਵਿੱਚ ਵਿਸ਼ਵ ਭਰ ਦੇ ਆਗੂ ਮਨੁੱਖਤਾ ਨੂੰ ਦਰਪੇਸ਼ ਸਭ ਤੋਂ ਗੰਭੀਰ ਖਤਰਿਆਂ ਬਾਰੇ ਵਿਚਾਰ ਵਟਾਂਦਰੇ ਕਰਨਗੇ। ਤੁਰਕੀ ਦੇ ਡਿਪਲੋਮੈਟ ਵੋਲਕਾਨ ਬੋਜ਼ਕੀਰ ਨੇ ਸੰਯੁਕਤ ਰਾਸ਼ਟਰ ਮਹਾਂਸਭਾ ਦੇ 75ਵੇਂ ਸੈਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਉਹ ਨਾਈਜੀਰੀਆ ਦੇ ਤਿਜ਼ਾਨੀ ਮੁਹੰਮਦ-ਬੰਦੇ ਦੀ ਜਗ੍ਹਾ ਲਈ। ਕਰੋਨਾ ਮਹਾਮਾਰੀ ਨਾਲ ਹੁਣ ਤੱਕ ਦੁਨੀਆ ਭਰ ਵਿੱਚ 2 ਕਰੋੜ 90 ਲੱਖ ਲੋਕ ਪੀੜਤ ਹਨ ਅਤੇ 9,31,000 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਸੰਯੁਕਤ ਰਾਸ਼ਟਰ ਸੰਘ ਦਾ ਇਤਿਹਾਸਕ 75ਵਾਂ ਸੈਸ਼ਨ ਹੋਵੇਗਾ ਜੋ ਇਸ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਵੇਖਿਆ ਗਿਆ। ਪਹਿਲੀ ਵਾਰ ਸੰਯੁਕਤ ਰਾਸ਼ਟਰ ਦੇ ਮੈਂਬਰ ਦੇਸ਼ਾਂ ਦੇ ਰਾਸ਼ਟਰ ਅਤੇ ਸਰਕਾਰ ਦੇ ਮੁਖੀ ਅਤੇ ਕੂਟਨੀਤਿਕ ਸੰਮੇਲਨ ਲਈ ਨਿਊ ਯਾਰਕ ਵਿੱਚ ਇਕੱਠੇ ਨਹੀਂ ਹੋਣਗੇ। ਵੱਖ-ਵੱਖ ਦੇਸ਼ਾਂ ਦੇ ਆਗੂ ਜਨਰਲ ਅਸੈਂਬਲੀ ਕਾਨਫਰੰਸਾਂ ਅਤੇ ਵੱਖ-ਵੱਖ ਮੀਟਿੰਗਾਂ ਲਈ ਪਹਿਲਾਂ ਤੋਂ ਰਿਕਾਰਡ ਕੀਤੇ ਵੀਡੀਓ ਬਿਆਨ ਦੇਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All