DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Diplomatic Meet: ਭਾਰਤੀ ਸਫ਼ੀਰ Bangladesh ਤੇ Nepal ਦੇ ਪ੍ਰਧਾਨ ਮੰਤਰੀਆਂ ਨੂੰ ਿਮਲੇ

ਆਪਣੇ ਗੁਆਂਢੀ ਦੇਸ਼ਾਂ ਨਾਲ ਕੂਟਨੀਤਕ ਸੰਪਰਕ ਨੂੰ ਅੱਗੇ ਵਧਾਉਂਦਿਆਂ ਅੱਜ ਬੰਗਲਾਦੇਸ਼ ਅਤੇ ਨੇਪਾਲ ਵਿੱਚ ਭਾਰਤੀ ਰਾਜਦੂਤਾਂ ਨੇ ਵੱਖ-ਵੱਖ ਤੌਰ ’ਤੇ ਇਨ੍ਹਾਂ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਭਕਾਮਨਾਵਾਂ ਪਹੁੰਚਾਈਆਂ ਅਤੇ ਦੁਵੱਲੇ ਸਬੰਧਾਂ...

  • fb
  • twitter
  • whatsapp
  • whatsapp
featured-img featured-img
ਢਾਕਾ ਵਿੱਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਤ੍ਰਿਵੇਦੀ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੂੰ ਮਿਲਦੇ ਹੋਏ। -ਫੋਟੋ: ਪੀਟੀਆਈ
Advertisement

ਆਪਣੇ ਗੁਆਂਢੀ ਦੇਸ਼ਾਂ ਨਾਲ ਕੂਟਨੀਤਕ ਸੰਪਰਕ ਨੂੰ ਅੱਗੇ ਵਧਾਉਂਦਿਆਂ ਅੱਜ ਬੰਗਲਾਦੇਸ਼ ਅਤੇ ਨੇਪਾਲ ਵਿੱਚ ਭਾਰਤੀ ਰਾਜਦੂਤਾਂ ਨੇ ਵੱਖ-ਵੱਖ ਤੌਰ ’ਤੇ ਇਨ੍ਹਾਂ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਭਕਾਮਨਾਵਾਂ ਪਹੁੰਚਾਈਆਂ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਨਵੀਂ ਦਿੱਲੀ ਦੀ ਵਚਨਬੱਧਤਾ ਨੂੰ ਦੁਹਰਾਇਆ। ਬੰਗਲਾਦੇਸ਼ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਤ੍ਰਿਵੇਦੀ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨਾਲ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਕੀਤੀ, ਜਦਕਿ ਨੇਪਾਲ ਵਿੱਚ ਭਾਰਤ ਦੇ ਰਾਜਦੂਤ ਨਵੀਨ ਸ੍ਰੀਵਾਸਤਵ ਨੇ ਉਸੇ ਦਿਨ ਕਾਠਮੰਡੂ ਵਿੱਚ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਨਾਲ ਮੁਲਾਕਾਤ ਕੀਤੀ। ਢਾਕਾ ਦੀ ਇਸ ਬੈਠਕ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਭਾਰਤ ਅਤੇ ਬੰਗਲਾਦੇਸ਼ ਸਾਲ 2024 ਵਿੱਚ ਬੰਗਲਾਦੇਸ਼ ਦੇ ਸਿਆਸੀ ਤਣਾਅ ਅਤੇ ਚੁਣੀ ਹੋਈ ਸਰਕਾਰ ਦੇ ਮੁੜ ਸੱਤਾ ਵਿੱਚ ਆਉਣ ਤੋਂ ਬਾਅਦ ਹਾਲ ਹੀ ਦੇ ਤਣਾਅ ਨੂੰ ਪਿੱਛੇ ਛੱਡ ਕੇ ਦੁਵੱਲੇ ਸਬੰਧਾਂ ਨੂੰ ਸਕਾਰਾਤਮਕ, ਉਸਾਰੂ ਅਤੇ ਅੱਗੇ ਵੱਲ ਦੇਖਣ ਵਾਲੇ ਰਾਹ ’ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਨਵੀਂ ਦਿੱਲੀ ਵਿੱਚ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਨੇ ‘ਐਕਸ’ ਉੱਤੇ ਪਾਈ ਪੋਸਟ ਵਿੱਚ ਕਿਹਾ ਕਿ ਇਹ ਮੀਟਿੰਗ ਲਗਪਗ ਅੱਧਾ ਘੰਟਾ ਚੱਲੀ ਅਤੇ ਇਸ ਨਾਲ ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਦੁਵੱਲੇ ਸਬੰਧਾਂ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ। ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ ਅੱਜ ਦੀ ਇਸ ਮੀਟਿੰਗ ਵਿੱਚ ਦੋਵਾਂ ਨੇ ਕਿਸ ਵਿਸ਼ੇ ’ਤੇ ਚਰਚਾ ਕੀਤੀ। ਢਾਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਤੋਂ ਛੇ ਹਫਤੇ ਤੋਂ ਵੱਧ ਸਮੇਂ ਬਾਅਦ, ਪ੍ਰਧਾਨ ਮੰਤਰੀ ਨਾਲ ਤ੍ਰਿਵੇਦੀ ਦੀ ਇਹ ਪਹਿਲੀ ਸ਼ਿਸ਼ਟਾਚਾਰ ਮੁਲਾਕਾਤ ਸੀ।

Advertisement
Advertisement
×