DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Donald Trump ਨੇ India-Pakistan ਦਰਮਿਆਨ ਸਮਝੌਤਾ ਕਰਾਇਆ: Pete Hegseth

ਅਮਰੀਕੀ ਰੱਖਿਆ ਮੰਤਰੀ ਨੇ ਹਿੰਦ-ਪ੍ਰਸ਼ਾਂਤ ਰਣਨੀਤੀ ਵਿੱਚ ਭਾਰਤ ਨੂੰ ਅਹਿਮ ਭਾਈਵਾਲ ਦੱਸਿਆ

  • fb
  • twitter
  • whatsapp
  • whatsapp
featured-img featured-img
ਸਿੰਗਾਪੁਰ ਵਿੱਚ ਆੱਕਸ ਰੱਖਿਆ ਮੰਤਰੀਆਂ ਦੀ ਬੈਠਕ ਮੌਕੇ ਆਸਟਰੇਲੀਆ ਤੇ ਬਰਤਾਨੀ ਦੇ ਰੱਖਿਆ ਮੰਤਰੀਆਂ ਨਾਲ ਅਮਰੀਕੀ ਰੱਖਿਆ ਮੰਤਰੀ ਪੀਟ ਹੈਗਸੇਥ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਰਾਇਟਰਜ਼
Advertisement

ਅਮਰੀਕੀ ਰੱਖਿਆ ਮੰਤਰੀ ਪੀਟ ਹੈਗਸੇਥ ਨੇ ਅੱਜ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਂਤੀ ਸਮਝੌਤਾ ਕਰਵਾਉਣ ਵਿੱਚ ਮਦਦ ਕਰਨ ਦਾ ਸਿਹਰਾ ਦਿੱਤਾ ਅਤੇ ਨਵੀਂ ਦਿੱਲੀ ਨੂੰ ਵਾਸ਼ਿੰਗਟਨ ਦੀ ਹਿੰਦ-ਪ੍ਰਸ਼ਾਂਤ ਰਣਨੀਤੀ ਵਿੱਚ ਅਹਿਮ ਭਾਈਵਾਲ ਕਰਾਰ ਦਿੱਤਾ। ਸਿੰਗਾਪੁਰ ਵਿੱਚ ‘ਸ਼ਾਂਗਰੀ-ਲਾ ਵਾਰਤਾ’ ਦੌਰਾਨ ਹੈਗਸੇਥ ਨੇ ਪਿਛਲੇ ਸਾਲ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਫ਼ੌਜੀ ਟਕਰਾਅ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਬਣੀ ਸਹਿਮਤੀ ਦਾ ਹਵਾਲਾ ਦਿੱਤਾ ਅਤੇ ਤਣਾਅ ਘੱਟ ਕਰਨ ਵਿੱਚ ਟਰੰਪ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਵਰਗੇ ਦੋ ਪਰਮਾਣੂ ਸਮਰੱਥਾ ਵਾਲੇ ਦੇਸ਼ਾਂ ਵਿਚਾਲੇ ਸ਼ਾਂਤੀ ਸਮਝੌਤਾ ਕਰਵਾਉਣ ਲਈ ਅੱਗੇ ਆਏ।

ਅਮਰੀਕੀ ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਇੱਕ-ਦੂਜੇ ਨੂੰ ਸੁਰੱਖਿਆ ਚਿੰਤਾਵਾਂ ਦੇ ਨਜ਼ਰੀਏ ਤੋਂ ਦੇਖਣਾ ਜਾਰੀ ਰੱਖਣਗੇ। ਉਨ੍ਹਾਂ ਕਿਹਾ, ‘‘ਮੇਰਾ ਮੰਨਣਾ ਹੈ ਕਿ ਦੋਵੇਂ ਧਿਰਾਂ ਇੱਕ-ਦੂਜੇ ਵੱਲੋਂ ਆਉਣ ਵਾਲੇ ਖ਼ਤਰਿਆਂ ਨੂੰ ਦੇਖਣਗੀਆਂ, ਜਿਨ੍ਹਾਂ ਵਿੱਚੋਂ ਕੁਝ ਨੂੰ ਸ਼ਾਇਦ ਅਮਰੀਕਾ ਵੱਖਰੇ ਤਰੀਕੇ ਨਾਲ ਦੇਖਦਾ ਹੈ। ਦੇਸ਼ ਆਈ ਸੀ ਬੀ ਐੱਮ (ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲ) ਦੇ ਖ਼ਤਰਿਆਂ ਨੂੰ ਵਿਕਸਤ ਕਰਨਾ ਚਾਹੁਣਗੇ, ਪਰ ਅਮਰੀਕਾ ਆਪਣੇ ਮੌਜੂਦਾ ਨਜ਼ਰੀਏ ਤੋਂ ਕਿਸੇ ਵੀ ਦੇਸ਼ ਵੱਲ ਉਂਗਲ ਨਹੀਂ ਉਠਾ ਰਿਹਾ ਅਤੇ ਨਾ ਹੀ ਉਨ੍ਹਾਂ ਨੂੰ ਆਪਣੇ ਲਈ ਖ਼ਤਰਾ ਦੱਸ ਰਿਹਾ ਹੈ।’’

Advertisement

ਉਨ੍ਹਾਂ ਭਾਰਤ ਦੀ ਵਧ ਰਹੀ ਫ਼ੌਜੀ ਅਤੇ ਉਦਯੋਗਿਕ ਸਮਰੱਥਾ ਦਾ ਜ਼ਿਕਰ ਕਰਦਿਆਂ ਭਾਰਤ ਨੂੰ ਹਿੰਦ-ਪ੍ਰਸ਼ਾਂਤ ਖੇਤਰ ’ਚ ਅਹਿਮ ਸੁਰੱਖਿਆ ਭਾਈਵਾਲ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਆਪਣੀਆਂ ਹਥਿਆਰਬੰਦ ਫ਼ੌਜਾਂ ਦਾ ਆਧੁਨਿਕੀਕਰਨ ਕਰ ਰਿਹਾ ਹੈ ਅਤੇ ਖ਼ਾਸ ਕਰਕੇ ਹਿੰਦ ਮਹਾਸਾਗਰ ਖੇਤਰ ਵਿੱਚ ਸ਼ਕਤੀ ਦਾ ਸੰਤੁਲਨ ਬਣਾਈ ਰੱਖਣ ਵਿੱਚ ਮਦਦ ਕਰ ਰਿਹਾ ਹੈ। ਅਮਰੀਕੀ ਰੱਖਿਆ ਮੰਤਰੀ ਨੇ ਸਹਿਯੋਗੀਆਂ ਅਤੇ ਭਾਈਵਾਲਾਂ ਦਰਮਿਆਨ ਸੁਰੱਖਿਆ ਜ਼ਿੰਮੇਵਾਰੀਆਂ ਨੂੰ ਵਧੇਰੇ ਸਾਂਝਾ ਕਰਨ ਦੀ ਅਪੀਲ ਦੁਹਰਾਉਂਦੇ ਹੋਏ ਕਿਹਾ ਕਿ ਅਮੀਰ ਦੇਸ਼ਾਂ ਦੀ ਰੱਖਿਆ ਲਈ ਅਮਰੀਕਾ ਵੱਲੋਂ ਸਬਸਿਡੀ ਦੇਣ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ। ਅਮਰੀਕਾ ਨੂੰ ਭਾਈਵਾਲਾਂ ਦੀ ਲੋੜ ਹੈ, ਨਾ ਕਿ ਜਿਨ੍ਹਾਂ ਦੀ ਰੱਖਿਆ ਕਰਨੀ ਪਵੇ ਅਤੇ ਉਹ ਸਾਂਝੀ ਜ਼ਿੰਮੇਵਾਰੀ ’ਤੇ ਆਧਾਰਿਤ ਗੱਠਜੋੜ ਚਾਹੁੰਦੇ ਹਨ, ਨਿਰਭਰਤਾ ’ਤੇ ਨਹੀਂ।

Advertisement

Advertisement
×