ਮਾਲੀ: ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਹਿੰਦ ਮਹਾਸਾਗਰ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਨਾਲ ਜੁੜੀਆਂ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਗੁਆਂਢੀ ਮੁਲਕਾਂ ਦਰਮਿਆਨ ਸਹਿਯੋਗ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਉਹ ਮਾਲਦੀਵਜ਼ ਵਿੱਚ ਚੱਲ ਰਹੀ ਪੰਜਵੀਂ ਐੱਨਐੱਸਏ ਪੱਧਰੀ ਕੋਲੰਬੋ ਸੁਰੱਖਿਆ ਸੰਮੇਲਨ (ਸੀਐੱਸਸੀ) ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਭਾਰਤ ਦੇ ਹਾਈ ਕਮਿਸ਼ਨ ਨੇ ਟਵੀਟ ਕੀਤਾ, ‘‘ਐੱਨਐੱਸਏ ਅਜੀਤ ਡੋਵਾਲ ਨੇ ਆਪਣੇ ਬਿਆਨ ਵਿੱਚ ਸਮੁੰਦਰੀ ਸੁਰੱਖਿਆ ਨਾਲ ਜੁੜੀਆਂ ਸਾਂਝੀਆਂ ਚੁਣੌਤੀ ਨਾਲ ਨਜਿੱਠਣ ਲਈ ਗੁਆਂਢੀ ਸਮੁੰਦਰੀ ਮੁਲਕਾਂ ਦਰਮਿਆਨ ਸਹਿਯੋਗ ਮਜ਼ਬੂਤ ਕਰਨ ਦਾ ਸੱਦਾ ਦਿੱਤਾ, ਕਿਉਂਕਿ ਇਹ ਉਨ੍ਹਾਂ ਦਾ ਪਹਿਲਾ ਫ਼ਰਜ਼ ਹੈ।’’ ਦੋ ਰੋਜ਼ਾ ਸੰਮੇਲਨ ਵਿੱਚ ਭਾਰਤ, ਸ੍ਰੀਲੰਕਾ, ਮਾਲਦੀਵਜ਼, ਮੌਰੀਸ਼ਸ਼, ਬੰਗਲਾਦੇਸ਼ ਅਤੇ ਸਿਸਲੀ ਦੇ ਕੌਮੀ ਸੁਰੱਖਿਆ ਸਲਾਹਕਾਰ ਅਤੇ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ। ਸੰਮੇਲਨ ਨੂੰ ਸੰਬੋਧਨ ਕਰਦਿਆਂ ਮਾਲਦੀਵਜ਼ ਦੀ ਰੱਖਿਆ ਮੰਤਰੀ ਮਾਰੀਆ ਦੀਦੀ ਨੇ ਦੇਸ਼ ਨੂੰ ਦਰਪੇਸ਼ ਖੇਤਰੀ ਸੁਰੱਖਿਆ ਚੁਣੌਤੀਆਂ ਜਿਵੇਂ ਨਸ਼ਾ ਤਸਕਰੀ, ਮਨੁੱਖੀ ਤਸਕਰੀ, ਸਮੁੰਦਰੀ ਡਾਕੂ, ਅਤਿਵਾਦ ਤੇ ਹਿੰਸਕ ਕੱਟੜਵਾਦ ਦਾ ਜ਼ਿਕਰ ਕੀਤਾ। -ਪੀਟੀਆਈ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd