ਕਾਮਚਟਕਾ ਦੇ ਪੂਰਬੀ ਤੱਟ ’ਤੇ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.1
Earthquake of magnitude 6.1 rocks off East Coast of Kamchatka ਇੱਥੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.1 ਮਾਪੀ ਗਈ। ਇਹ ਜਾਣਕਾਰੀ ਕੌਮੀ ਭੂਚਾਲ ਵਿਗਿਆਨ ਕੇਂਦਰ (ਐਨ ਸੀ ਐਸ ) ਨੇ ਜਾਰੀ...
Advertisement
Earthquake of magnitude 6.1 rocks off East Coast of Kamchatka ਇੱਥੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.1 ਮਾਪੀ ਗਈ। ਇਹ ਜਾਣਕਾਰੀ ਕੌਮੀ ਭੂਚਾਲ ਵਿਗਿਆਨ ਕੇਂਦਰ (ਐਨ ਸੀ ਐਸ ) ਨੇ ਜਾਰੀ ਕਰਦਿਆਂ ਕਿਹਾ ਕਿ ਸੋਮਵਾਰ ਨੂੰ ਕਾਮਚਟਕਾ ਦੇ ਪੂਰਬੀ ਤੱਟ ’ਤੇ 6.1 ਤੀਬਰਤਾ ਵਾਲਾ ਭੂਚਾਲ ਆਇਆ ਜਿਸ ਦੀ ਡੂੰਘਾਈ 10 ਕਿਲੋਮੀਟਰ ਸੀ। ਇਸ ਤੋਂ ਪਹਿਲਾਂ ਅੱਜ ਵੱਡੇ ਸਵੇਰੇ ਉੱਤਰੀ ਅਫ਼ਗਾਨਿਸਤਾਨ ਵਿੱਚ 6.3 ਸ਼ਿੱਦਤ ਵਾਲਾ ਭੂਚਾਲ ਆਇਆ ਸੀ। ਅਫ਼ਗਾਨ ਅਧਿਕਾਰੀਆਂ ਅਨੁਸਾਰ, ਭੂਚਾਲ ਦੇ ਝਟਕੇ ਉੱਤਰੀ ਬਲਖ ਸੂਬੇ ਦੀ ਰਾਜਧਾਨੀ ਮਜ਼ਾਰ-ਏ-ਸ਼ਰੀਫ਼ ਵਿੱਚ ਵੀ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਕਾਬੁਲ ਅਤੇ ਅਫ਼ਗਾਨਿਸਤਾਨ ਦੇ ਕਈ ਹੋਰ ਸੂਬਿਆਂ ਵਿੱਚ ਵੀ ਮਹਿਸੂਸ ਕੀਤੇ ਗਏ।
Advertisement
Advertisement
