ਅਫਗਾਨਿਸਤਾਨ ’ਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.3
ਅਫਗਾਨਿਸਤਾਨ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.3 ਮਾਪੀ ਗਈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਨੇ ਸਾਂਝੀ ਕਰਦਿਆਂ ਕਿਹਾ ਕਿ ਅੱਜ ਦੁਪਹਿਰ ਵੇਲੇ ਅਫਗਾਨਿਸਤਾਨ ਵਿੱਚ 4.3 ਤੀਬਰਤਾ ਵਾਲਾ ਭੂਚਾਲ ਆਇਆ।...
Advertisement
ਅਫਗਾਨਿਸਤਾਨ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.3 ਮਾਪੀ ਗਈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਨੇ ਸਾਂਝੀ ਕਰਦਿਆਂ ਕਿਹਾ ਕਿ ਅੱਜ ਦੁਪਹਿਰ ਵੇਲੇ ਅਫਗਾਨਿਸਤਾਨ ਵਿੱਚ 4.3 ਤੀਬਰਤਾ ਵਾਲਾ ਭੂਚਾਲ ਆਇਆ। ਤਾਲਿਬਾਨ ਦੇ ਜਨ ਸਿਹਤ ਮੰਤਰਾਲੇ ਦੇ ਬੁਲਾਰੇ ਸ਼ਰਾਫਤ ਜ਼ਮਾਨ ਅਮਰ ਅਨੁਸਾਰ 4 ਨਵੰਬਰ ਨੂੰ ਉੱਤਰੀ ਅਫਗਾਨਿਸਤਾਨ ਵਿਚ ਭੂਚਾਲ ਦੇ ਸ਼ਕਤੀਸ਼ਾਲੀ ਝਟਕੇ ਆਏ ਸਨ ਜਿਸ ਕਾਰਨ 27 ਲੋਕ ਮਾਰੇ ਗਏ ਅਤੇ 956 ਹੋਰ ਜ਼ਖਮੀ ਹੋ ਗਏ ਸਨ। ਏਐੱਨਆਈ
Advertisement
Advertisement
