ਇਕਵਾਡੋਰ ਬੱਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 21 ਹੋਈ; 40 ਜ਼ਖਮੀ
ਦੇਸ਼ ਦੀਆਂ ਐਮਰਜੈਂਸੀ ਸੇਵਾਵਾਂ ਨੇ ਅੱਜ ਜਾਣਕਾਰੀ ਦਿੱਤੀ ਕਿ ਕੇਂਦਰੀ ਇਕਵਾਡੋਰ ਦੇ ਸਿਮਿਆਟੁਗ ਵਿੱਚ ਐਤਵਾਰ ਨੂੰ ਹੋਏ ਬੱਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ ਅਤੇ ਘੱਟੋ-ਘੱਟ 40 ਜ਼ਖਮੀ ਹੋ ਗਏ ਹਨ। ਐਮਰਜੈਂਸੀ ਸੇਵਾਵਾਂ ਨੇ ਦੱਸਿਆ...
Advertisement
ਦੇਸ਼ ਦੀਆਂ ਐਮਰਜੈਂਸੀ ਸੇਵਾਵਾਂ ਨੇ ਅੱਜ ਜਾਣਕਾਰੀ ਦਿੱਤੀ ਕਿ ਕੇਂਦਰੀ ਇਕਵਾਡੋਰ ਦੇ ਸਿਮਿਆਟੁਗ ਵਿੱਚ ਐਤਵਾਰ ਨੂੰ ਹੋਏ ਬੱਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ ਅਤੇ ਘੱਟੋ-ਘੱਟ 40 ਜ਼ਖਮੀ ਹੋ ਗਏ ਹਨ।
Advertisement
ਐਮਰਜੈਂਸੀ ਸੇਵਾਵਾਂ ਨੇ ਦੱਸਿਆ ਕਿ ਇਹ ਬੱਸ ਸਿਮਿਆਟੁਗ ਤੋਂ ਅੰਬਾਟੋ ਜਾ ਰਹੀ ਸੀ ਜਦੋਂ ਬੱਸ ਦਾ ਡਰਾਈਵਰ ਸੰਤੁਲਨ ਗੁਆ ਬੈਠਾ ਤੇ ਇਹ ਬੱਸ 150 ਮੀਟਰ ਹੇਠਾਂ ਖਾਈ ਵਿਚ ਡਿੱਗ ਗਈ। ਇਕਵਾਡੋਰ ਦੀ ਏਜੰਸੀ ਨੇ ਐਤਵਾਰ ਨੂੰ ਇਸ ਬੱਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 12 ਦੱਸੀ ਸੀ। ਇਸ ਤੋਂ ਇਲਾਵਾ ਘੱਟੋ-ਘੱਟ 10 ਜ਼ਖਮੀ ਹੋਣ ਦੀ ਰਿਪੋਰਟ ਦਿੱਤੀ ਗਈ ਸੀ ਪਰ ਅੱਜ ਮਰਨ ਵਾਲਿਆਂ ਦੀ ਗਿਣਤੀ ਵੱਧ ਗਈ ਹੈ। -ਰਾਇਟਰਜ਼
Advertisement
