ਕਰਾਚੀ, 8 ਸਤੰਬਰ
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਪੁਲੀਸ ਮੁਕਾਬਲੇ ਦੌਰਾਨ ਅੱਠ ਨਸ਼ਾ ਤਸਕਰ ਮਾਰੇ ਗਏ। ਕੋਇਟਾ ਦੇ ਡਿਪਟੀ ਇੰਸਪੈਕਟਰ ਜਨਰਲ ਅਜ਼ਫਰ ਮਾਇਸਰ ਨੇ ਦੱਸਿਆ ਕਿ ਪੁਲੀਸ ਨੇ ਨਸ਼ਾ ਤਸਕਰਾਂ ਕੋਲੋਂ ਹਥਿਆਰ ਅਤੇ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਹ ਮਿਲੀ ਸੀ ਕਿ ਨਸ਼ਾ ਤਸਕਰ ਗਟਰ ਦੇ ਅੰਦਰ ਬਣਾਈ ਛੁਪਣਗਾਹ ਤੋਂ ਆਪਣਾ ਕਾਰੋਬਾਰ ਚਲਾ ਰਹੇ ਸਨ। ਪੁਲੀਸ ਨੇ ਤਸਕਰਾਂ ਦੇ ਟਿਕਾਣੇ ’ਤੇ ਛਾਪਾ ਮਾਰਿਆ। ਇਸ ਦੌਰਾਨ ਮੁਲਜ਼ਮਾਂ ਨੇ ਪੁਲੀਸ ਟੀਮ ’ਤੇ ਆਧੁਨਿਕ ਹਥਿਆਰਾਂ ਦੀ ਮਦਦ ਨਾਲ ਗੋਲੀਆਂ ਵਰ੍ਹਾਈਆਂ। ਪੁਲੀਸ ਵੱਲੋਂ ਕੀਤੀ ਗਈ ਜੁਆਬੀ ਕਾਰਵਾਈ ਦੌਰਾਨ ਅੱਠ ਨਸ਼ਾ ਤਸਕਰ ਮਾਰੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਮਾਮਲੇ ਦੀ ਪੜਤਾਲ ਕਰਦਿਆਂ ਧੰਦੇ ਨਾਲ ਜੁੜੇ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। -ਪੀਟੀਆਈ