ਸਿੰਗਾਪੁਰ: ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਭਾਰਤੀ ਕਲਾ ਸ਼ੈਲੀਆਂ ਦੇ ਵਿਕਾਸ ਨੂੰ ਪ੍ਰਦਰਸ਼ਿਤ ਕਰਨ ਲਈ ਸਿੰਗਾਪੁਰ ਵਿੱਚ 170 ਤੋਂ ਵੱਧ ਕਲਾਕ੍ਰਿਤੀਆਂ ਦੀ ਇੱਕ ਪ੍ਰਦਰਸ਼ਨੀ ਲਾਈ ਗਈ। ਇਸ ਵਿੱਚ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ 85 ਕਲਾਕਾਰਾਂ ਨੇ ਹਿੱਸਾ ਲਿਆ। ਸਿੰਗਾਪੁਰ ਦੇ ਟਰਾਂਸਪੋਰਟ ਮੰਤਰੀ ਅਤੇ ਵਪਾਰਕ ਸਬੰਧਾਂ ਦੇ ਇੰਚਾਰਜ ਮੰਤਰੀ ਈਸ਼ਵਰਨ ਅਤੇ ਭਾਰਤੀ ਹਾਈ ਕਮਿਸ਼ਨਰ ਪੀ. ਕੁਮਾਰਨ ਨੇ ਪਿਛਲੇ ਬੁੱਧਵਾਰ ਨੂੰ ਸਿੰਗਾਪੁਰ ਦੇ ‘ਦਿ ਆਰਟਸ ਹਾਊਸ’ ਵਿੱਚ ਇਸ ਚਾਰ ਰੋਜ਼ਾ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਸੀ। -ਪੀਟੀਆਈ