ਤੁਰਕੀ ਵਿੱਚ ਪਰਫਿਊਮ ਗੋਦਾਮ ਵਿੱਚ ਲੱਗੀ ਅੱਗ, 6 ਲੋਕਾਂ ਦੀ ਮੌਤ
ਤੁਰਕੀ ਦੇ ਉੱਤਰ-ਪੱਛਮੀ ਖੇਤਰ ਵਿੱਚ ਸਵੇਰੇ ਇੱਕ ਪਰਫਿਊਮ ਦੇ ਗੋਦਾਮ (ਡਿਪੋ) ਵਿੱਚ ਲੱਗੀ ਭਿਆਨਕ ਅੱਗ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਹ ਘਟਨਾ ਕੋਕਾਏਲੀ ਸੂਬੇ ਵਿੱਚ ਸਵੇਰੇ ਕਰੀਬ...
Advertisement
ਤੁਰਕੀ ਦੇ ਉੱਤਰ-ਪੱਛਮੀ ਖੇਤਰ ਵਿੱਚ ਸਵੇਰੇ ਇੱਕ ਪਰਫਿਊਮ ਦੇ ਗੋਦਾਮ (ਡਿਪੋ) ਵਿੱਚ ਲੱਗੀ ਭਿਆਨਕ ਅੱਗ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਹ ਘਟਨਾ ਕੋਕਾਏਲੀ ਸੂਬੇ ਵਿੱਚ ਸਵੇਰੇ ਕਰੀਬ 9 ਵਜੇ ਵਾਪਰੀ।
ਸਥਾਨਕ ਮੀਡੀਆ ਮੁਤਾਬਕ, ਅੱਗ ਲੱਗਣ ਤੋਂ ਪਹਿਲਾਂ ਕਈ ਧਮਾਕਿਆਂ ਦੀ ਆਵਾਜ਼ ਸੁਣੀ ਗਈ ਸੀ। ਤੁਰੰਤ ਐਮਰਜੈਂਸੀ ਟੀਮਾਂ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਇੱਕ ਘੰਟੇ ਦੇ ਅੰਦਰ ਅੱਗ ’ਤੇ ਕਾਬੂ ਪਾ ਲਿਆ ਗਿਆ।
Advertisement
ਗਵਰਨਰ ਇਲਹਾਮੀ ਅਕਤਾਸ ਨੇ ਪੁਸ਼ਟੀ ਕੀਤੀ ਕਿ ਛੇ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਜ਼ਖਮੀ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
