Firing: ਅਮਰੀਕਾ: ਓਹੀਓ ’ਚ ਗੋਲੀਬਾਰੀ ਨਾਲ ਇੱਕ ਹਲਾਕ, ਪੰਜ ਜ਼ਖ਼ਮੀ
ਓਹੀਓ ਗੋਲੀਬਾਰੀ ਦਾ ਸ਼ੱਕੀ ਗ੍ਰਿਫਤਾਰ; ਪੁਲੀਸ ਮੁਖੀ ਨੇ ਦਿੱਤੀ ਜਾਣਕਾਰੀ
Advertisement
ਨਿਊ ਅਲਬਾਨੀ, 5 ਫਰਵਰੀ
ਓਹੀਓ ਦੇ ਇੱਕ ਗੁਦਾਮ ’ਚ ਹੋਈ ਗੋਲੀਬਾਰੀ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਨਿਊ ਅਲਬਾਨੀ ਪੁਲੀਸ ਦੇ ਮੁਖੀ ਗਰੇਗ ਜੌਨਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਮਲਾਵਰ ਨੇ ਗੋਦਾਮ ’ਚ ਕੰਮ ਕਰਨ ਵਾਲਿਆਂ ’ਤੇ ਗੋਲੀਆਂ ਚਲਾਈਆਂ ਜਿਸ ਕਾਰਨ ਪੰਜ ਜਣੇ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਦਕਿ ਇੱਕ ਵਿਅਕਤੀ ਦੀ ਮੌਤ ਗਈ ਹੈ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਕਰਨ ਵਾਲੇ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਵਿੱਚ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਸੀ ਅਤੇ ਪੰਜ ਹੋਰ ਜ਼ਖਮੀ ਹੋ ਗਏ ਸਨ। ਇਸ ਹਮਲੇ ਵਿਚ ਜ਼ਖ਼ਮੀ ਵੇਅਰਹਾਊਸ ਵਿੱਚ ਕੰਮ ਕਰਦੇ ਸਨ। ਜੋਨਸ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਪੰਜ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤੇ ਇਕ ਹੋਰ ਵੀ ਮੌਤ ਹੋ ਗਈ। ਏਪੀ
Advertisement
Advertisement
×