ਪਾਕਿਸਤਾਨ ਵਿੱਚ ਪਾਬੰਦੀਸ਼ੁਦਾ ਵੱਖਵਾਦੀ ਸਮੂਹ ਦੇ ਪੰਜ ਅਤਿਵਾਦੀ ਹਲਾਕ

ਪਾਕਿਸਤਾਨ ਵਿੱਚ ਪਾਬੰਦੀਸ਼ੁਦਾ ਵੱਖਵਾਦੀ ਸਮੂਹ ਦੇ ਪੰਜ ਅਤਿਵਾਦੀ ਹਲਾਕ

ਕਰਾਚੀ, 10 ਅਗਸਤ

ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਪਾਬੰਦੀਸ਼ੁਦਾ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀਐੱਲਏ) ਨਾਲ ਸਬੰਧਤ ਪੰਜ ਅਤਿਵਾਦੀਆਂ ਨੂੰ ਮਾਰ ਮੁਕਾਇਆ। ਇਹ ਅਤਿਵਾਦੀ ਦੇਸ਼ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਹਮਲੇ ਦੀ ਸਾਜ਼ਿਸ਼ ਰਚ ਰਹੇ ਸਨ। ਅਤਿਵਾਦ ਰੋਕੂ ਵਿਭਾਗ (ਸੀਟੀਡੀ) ਦੇ ਬੁਲਾਰੇ ਨੇ ਦੱਸਿਆ ਕਿ ਕੋਇਟਾ ਦੇ ਨਵੇਂ ਕਾਹਨ ਮੱਰੀ ਕੈਂਪ ਵਿੱਚ ਖ਼ੁਫ਼ੀਆ ਮੁਹਿੰਮ ਦੌਰਾਨ ਅਤਿਵਾਦੀਆਂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਗਿਆ ਪਰ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਬੀ ਕਾਰਵਾਈ ਵਿੱਚ ਪੰਜ ਅਤਿਵਾਦੀ ਮਾਰੇ ਗਏ। ਦੋ-ਤਿੰਨ ਅਤਿਵਾਦੀ ਫ਼ਰਾਰ ਵੀ ਹੋ ਗਏ ਹਨ। ਮਾਰੇ ਗਏ ਅਤਿਵਾਦੀਆਂ ਵਿੱਚੋਂ ਦੋ ਦੀ ਸ਼ਨਾਖ਼ਤ ਖਾਨ ਮੁਹੰਮਦ ਤੇ ਜਮੀਲ ਅਹਿਮਦ ਵਜੋਂ ਹੋਈ ਹੈ। ਘਟਨਾ ਸਥਾਨ ਤੋਂ ਹਥਿਆਰ ਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All