Foreign Secretary visit: ਵਿਦੇਸ਼ ਸਕੱਤਰ ਮਿਸਰੀ ਦਾ ਬੰਗਲਾਦੇਸ਼ ਦੌਰਾ 9 ਨੂੰ
ਨਵੀਂ ਦਿੱਲੀ, 6 ਦਸੰਬਰ ਵਿਦੇਸ਼ ਸਕੱਤਰ ਵਿਕਰਮ ਮਿਸਰੀ 9 ਦਸੰਬਰ ਨੂੰ ਬੰਗਲਾਦੇਸ਼ ਦਾ ਦੌਰਾ ਕਰਨਗੇ। ਭਾਰਤ ਨੇ ਇਸ ਦਾ ਐਲਾਨ ਅੱਜ ਕੀਤਾ ਹੈ। ਉਨ੍ਹਾਂ ਦਾ ਇਹ ਦੌਰਾ ਇਸ ਗੁਆਂਢੀ ਦੇਸ਼ ਵਿੱਚ ਹਿੰਦੂਆਂ ਸਮੇਤ ਘੱਟ ਗਿਣਤੀਆਂ ’ਤੇ ਹਮਲਿਆਂ ਦੇ ਮੱਦੇਨਜ਼ਰ ਦੋਵਾਂ...
Advertisement
ਨਵੀਂ ਦਿੱਲੀ, 6 ਦਸੰਬਰ
ਵਿਦੇਸ਼ ਸਕੱਤਰ ਵਿਕਰਮ ਮਿਸਰੀ 9 ਦਸੰਬਰ ਨੂੰ ਬੰਗਲਾਦੇਸ਼ ਦਾ ਦੌਰਾ ਕਰਨਗੇ। ਭਾਰਤ ਨੇ ਇਸ ਦਾ ਐਲਾਨ ਅੱਜ ਕੀਤਾ ਹੈ। ਉਨ੍ਹਾਂ ਦਾ ਇਹ ਦੌਰਾ ਇਸ ਗੁਆਂਢੀ ਦੇਸ਼ ਵਿੱਚ ਹਿੰਦੂਆਂ ਸਮੇਤ ਘੱਟ ਗਿਣਤੀਆਂ ’ਤੇ ਹਮਲਿਆਂ ਦੇ ਮੱਦੇਨਜ਼ਰ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਦੌਰਾਨ ਹੋ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਮਿਸਰੀ ਵਿਦੇਸ਼ ਦਫ਼ਤਰ ਸਲਾਹ-ਮਸ਼ਵਰੇ ਦੇ ਢਾਂਚੇ ਦੇ ਤਹਿਤ ਇੱਕ ਮੀਟਿੰਗ ਵਿਚ ਸ਼ਾਮਲ ਹੋਣ ਲਈ ਬੰਗਲਾਦੇਸ਼ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਵਿਦੇਸ਼ ਸਕੱਤਰ 9 ਦਸੰਬਰ ਨੂੰ ਬੰਗਲਾਦੇਸ਼ ਦਾ ਦੌਰਾ ਕਰਨਗੇ। ਜੈਸਵਾਲ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਵਿੱਚ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ। ਹਿੰਦੂ ਸਾਧੂ ਚਿਨਮਯ ਕ੍ਰਿਸ਼ਨ ਦਾਸ ਦੀ ਗ੍ਰਿਫ਼ਤਾਰੀ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਇਸ ਮਾਮਲੇ ਵਿੱਚ ਨਿਰਪੱਖ, ਨਿਆਂਸੰਗਤ ਅਤੇ ਪਾਰਦਰਸ਼ੀ ਕਾਨੂੰਨੀ ਪ੍ਰਕਿਰਿਆ ਦੀ ਉਮੀਦ ਕਰਦਾ ਹੈ। -ਪੀਟੀਆਈ
Advertisement
Advertisement