ਵਾਸ਼ਿੰਗਟਨ, 7 ਜੁਲਾਈ
ਸੰਘੀ ਆਵਾਸ ਅਧਿਕਾਰੀਆਂ ਵੱਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲਾਂ-ਕਾਲਜਾਂ ਵੱਲੋਂ ਸਾਰੀਆਂ ਕਲਾਸਾਂ ਆਨਲਾਈਨ ਕਰਨ ’ਤੇ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੂੰ ਅਮਰੀਕਾ ਛੱਡਣਾ ਪਵੇਗਾ ਜਾਂ ਕਿਸੇ ਹੋਰ ਵਿਦਿਅਕ ਸੰਸਥਾ ਵਿੱਚ ਤਬਦੀਲ ਹੋਣਾ ਪਵੇਗਾ। ਹੁਕਮਾਂ ਮੁਤਾਬਕ ਯੂਨੀਵਰਸਿਟੀਆਂ ਨੂੰ ਕੈਂਪਸ ਖੋਲ੍ਹਣ ਲਈ ਵਧੇਰੇ ਦਬਾਅ ਪਾਇਆ ਜਾ ਰਿਹਾ ਹੈ। ਇਹ ਉਸ ਸਮੇਂ ਕੀਤਾ ਜਾ ਰਿਹਾ ਹੈ ਜਦੋਂ ਨੌਜਵਾਨਾਂ ਵਿਚ ਕੋਵਿਡ-19 ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਹਾਰਵਰਡ ਯੂਨੀਵਰਸਿਟੀ ਸਮੇਤ ਕਈ ਵਿਦਿਅਕ ਅਦਾਰਿਆਂ ਨੇ ਵੀ ਆਨਲਾਈਨ ਕਲਾਸਾਂ ਕਰਵਾਉਣ ਦਾ ਐਲਾਨ ਕੀਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਕੂਲਾਂ ਅਤੇ ਕਾਲਜਾਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਕੈਂਪਸ ਵਿਚ ਕਲਾਸਾਂ ਸ਼ੁਰੂ ਕਰਨ।