ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਨੂੰ ਜ਼ਮਾਨਤ ਮਿਲੀ

ਸ੍ਰੀਲੰਕਾ ਦੀ ਅਦਾਲਤ ਨੇ ਅੱਜ ਸਾਬਕਾ ਰਾਸ਼ਟਰਪਤੀ ਰਨਿਲ ਵਿਕਰਮਾਸਿੰਘੇ ਨੂੰ ਜ਼ਮਾਨਤ ਦੇ ਦਿੱਤੀ ਹੈ, ਉਹ ਜਨਤਕ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਨਜ਼ਰਬੰਦ ਸੀ। ਵਿਕਰਮਸਿੰਘੇ ਦੀ ਸਿਹਤ ਨਾਸਾਜ਼ ਹੋਣ ਕਰ ਕੇ ਉਹ ਕੋਲੰਬੋ ਨੈਸ਼ਨਲ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਤੋਂ...
Advertisement

ਸ੍ਰੀਲੰਕਾ ਦੀ ਅਦਾਲਤ ਨੇ ਅੱਜ ਸਾਬਕਾ ਰਾਸ਼ਟਰਪਤੀ ਰਨਿਲ ਵਿਕਰਮਾਸਿੰਘੇ ਨੂੰ ਜ਼ਮਾਨਤ ਦੇ ਦਿੱਤੀ ਹੈ, ਉਹ ਜਨਤਕ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਨਜ਼ਰਬੰਦ ਸੀ। ਵਿਕਰਮਸਿੰਘੇ ਦੀ ਸਿਹਤ ਨਾਸਾਜ਼ ਹੋਣ ਕਰ ਕੇ ਉਹ ਕੋਲੰਬੋ ਨੈਸ਼ਨਲ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਤੋਂ ਵਰਚੁਅਲੀ ਸੁਣਵਾਈ ਵਿੱਚ ਸ਼ਾਮਲ ਹੋਏ। ਇਸ ਮੌਕੇ ਅਦਾਲਤ ਦੇ ਬਾਹਰ ਸਾਬਕਾ ਰਾਸ਼ਟਰਪਤੀ ਦੇ ਸਮਰਥਕ ਇਕੱਠੇ ਹੋ ਗਏ, ਜਿਸ ਕਾਰਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਇਸ ਦੌਰਾਨ ਕੋਲੰਬੋ ਫੋਰਟ ਮੈਜਿਸਟ੍ਰੇਟ ਨੀਲੂਪੁਲੀ ਲੰਕਾਪੁਰਾ ਦੀ ਪ੍ਰਧਾਨਗੀ ਹੇਠ ਆਨਲਾਈਨ ਸੁਣਵਾਈ ਕੀਤੀ ਗਈ। ਪੁਲੀਸ ਦੀ ਸੀਆਈਡੀ ਟੀਮ ਨੇ ਸਾਬਕਾ ਰਾਸ਼ਟਰਪਤੀ ਨੂੰ ਪਿਛਲੇ ਹਫ਼ਤੇ ਗ੍ਰਿਫਤਾਰ ਕੀਤਾ ਸੀ। ਕੋਲੰਬੋ ਫੋਰਟ ਮੈਜਿਸਟ੍ਰੇਟ ਦੀ ਅਦਾਲਤ ਨੇ ਉਨ੍ਹਾਂ ਨੂੰ 26 ਅਗਸਤ ਤੱਕ ਰਿਮਾਂਡ ’ਤੇ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਜੇਲ੍ਹ ਵਿਚ ਵਿਕਰਮਾਸਿੰਘੇ ਦੀ ਸਿਹਤ ਵਿਗੜ ਗਈ ਸੀ ਜਿਨ੍ਹਾਂ ਨੂੰ ਜੇਲ੍ਹ ਵਿਚ ਹਸਪਤਾਲ ਲਿਜਾਇਆ ਗਿਆ।

Advertisement
Advertisement
Show comments