ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੂੰ ਦੱਖਣੀ ਕੈਲੀਫੋਰਨੀਆ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਕਲਿੰਟਨ ਦੇ ਤਰਜਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਗੈਰ-ਕੋਵਿਡ ਇਨਫੈਕਸ਼ਨ ਹੈ ਪਰ ਹਾਲਤ ਵਿਚ ਸੁਧਾਰ ਹੋ ਰਿਹਾ ਹੈ। ਕਲਿੰਟਨ (75) ਨੂੰ ਮੰਗਲਵਾਰ ਸ਼ਾਮ ਯੂਨੀਵਰਸਿਟੀ ਆਫ ਕੈਲੀਫੋਰਨੀਆ ਦੇ ਇਰਵਿਨ ਮੈਡੀਕਲ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਸੀ। -ਏਪੀ