ਪਾਕਿਸਤਾਨ ਦੇ Khyber Pakhtunkhwa ’ਚ ਹੋਏ ਧਮਾਕੇ ’ਚ ਚਾਰ ਸਰਕਾਰੀ ਅਧਿਕਾਰੀ ਤੇ ਇੱਕ ਵਿਅਕਤੀ ਹਲਾਕ; 10 ਜ਼ਖ਼ਮੀ
ਪਿਸ਼ਾਵਰ, 2 ਜੁਲਾਈ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ’ਚ ਹੋਏ ਧਮਾਕੇ ਵਿੱਚ ਹੋਏ ਬੰਬ ਧਮਾਕੇ ’ਚ ਇੱਕ ਸਹਾਇਕ ਕਮਿਸ਼ਨਰ ਸਣੇ ਚਾਰ ਸਰਕਾਰੀ ਅਧਿਕਾਰੀਆਂ ਅਤੇ ਇੱਕ ਆਮ ਨਾਗਰਿਕ ਦੀ ਮੌਤ ਹੋ ਗਈ ਤੇ 10 ਜਣੇ ਜ਼ਖਮੀ ਹੋ ਗਏ।
ਪੁਲੀਸ ਨੇ ਦੱਸਿਆ ਕਿ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਬਾਜੌਰ ਕਬਾਇਲੀ ਜ਼ਿਲ੍ਹੇ Bajaur tribal district ਦੀ ਖਾਰ ਤਹਿਸੀਲ ਵਿੱਚ ਮੇਲਾ ਗਰਾਊਂਡ Mela Ground in Khar Tehsil ਨੇੜੇ ਹੋਇਆ ਇਹ ਧਮਾਕਾ ਬਾਜੌਰ ਜ਼ਿਲ੍ਹੇ ਦੀ ਨਵਾਗਈ ਤਹਿਸੀਲ ਦੇ ਸਹਾਇਕ ਕਮਿਸ਼ਨਰ ਫੈਸਲ ਸੁਲਤਾਨ ਦੀ ਗੱਡੀ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਮ੍ਰਿਤਕਾਂ ਵਿੱਚ ਸਹਾਇਕ ਸਬ-ਇੰਸਪੈਕਟਰ, ਤਹਿਸੀਲਦਾਰ ਅਤੇ ਕਾਂਸਟੇਬਲ ਵੀ ਸ਼ਾਮਲ ਹਨ।
ਸੁਰੱਖਿਆ ਬਲਾਂ ਨੇ ਤੁਰੰਤ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਹਮਲੇ ਦੀ ਜਾਂਚ ਅਤੇ ਤਲਾਸ਼ੀ ਮੁਹਿੰਮ ਜਾਰੀ ਸੀ।
ਖੈ਼ਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਦੇ ਸੂਚਨਾ ਸਲਾਹਕਾਰ ਬੈਰਿਸਟਰ ਸੈਫ਼ Barrister Saif ਨੇ ਬੰਬ ਧਮਾਕੇ ਦੀ ਨਿਖੇਧੀ ਕਰਦਿਆਂ ਇਸ ਨੂੰ ‘ਦੁਖਦਾਈ ਘਟਨਾ’ ਕਰਾਰ ਦਿੱਤਾ। ਉਨ੍ਹਾਂ ਪ੍ਰੈੱਸ ਰਿਲੀਜ਼ ਵਿੱਚ ਕਿਹਾ, ‘‘ਸਹਾਇਕ ਕਮਿਸ਼ਨਰ ਅਤੇ ਤਹਿਸੀਲਦਾਰ ਸਣੇ ਕੀਮਤੀ ਜਾਨਾਂ ਦਾ ਨੁਕਸਾਨ ਬਹੁਤ ਦੁਖਦਾਈ ਹੈ।’’
ਉਨ੍ਹਾਂ ਅੱਗੇ ਕਿਹਾ, ‘‘ਅਸੀਂ ਦੇਸ਼ ਵਿਰੋਧੀ ਅਨਸਰਾਂ ਨੂੰ ਉਨ੍ਹਾਂ ਦੇ ਨਾਪਾਕ ਇਰਾਦਿਆਂ ਵਿੱਚ ਸਫ਼ਲ ਨਹੀਂ ਹੋਣ ਦੇਵਾਂਗੇ।’’ ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਘਟਨਾ ਦੀ ਡੂੰਘਾਈ ਨਾਲ ਜਾਂਚ ਦੇ ਨਿਰਦੇਸ਼ ਦਿੱਤੇ ਹਨ। -ਪੀਟੀਆਈ