ਬਰਲਿਨ: ਦੱਖਣ-ਪੱਛਮੀ ਜਰਮਨੀ ਦੇ ਐਲੀਮੈਂਟਰੀ ਸਕੂਲ ਵਿੱਚ ਅੱਜ ਇੱਕ ਵਿਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ 61 ਸਾਲਾ ਔਰਤ ਅਤੇ ਸੱਤ ਸਾਲਾ ਬੱਚੀ ਨੂੰ ਜ਼ਖ਼ਮੀ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਮਗਰੋਂ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। -ਏਪੀ