ਗਨੀ ਨੇ ਅਫਗਾਨਿਸਤਾਨ ਛੱਡਣ ਦੇ ਫੈਸਲੇ ਨੂੰ ਸਹੀ ਦੱਸਿਆ

ਦੇਸ਼ ਛੱਡਣ ਵੇਲੇ ਲੱਖਾਂ ਡਾਲਰ ਨਾਲ ਲਿਜਾਣ ਦੇ ਦੋਸ਼ ਨਕਾਰੇ

ਗਨੀ ਨੇ ਅਫਗਾਨਿਸਤਾਨ ਛੱਡਣ ਦੇ ਫੈਸਲੇ ਨੂੰ ਸਹੀ ਦੱਸਿਆ

ਦੁਬਈ, 19 ਅਗਸਤ

ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਇਕ ਵੀਡੀਓ ਜਾਰੀ ਕਰਦਿਆਂ ਕਾਬੁਲ ਛੱਡਣ ਦੇ ਆਪਣੇ ਫੈਸਲੇ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤਾਲਿਬਾਨ ਦਾ ਕਬਜ਼ਾ ਹੋਣ ਮਗਰੋਂ ਖੂਨ-ਖਰਾਬਾ ਰੋਕਣ ਲਈ ਉਨ੍ਹਾਂ ਵਾਸਤੇ ਇਹ ਹੀ ਰਸਤਾ ਬਚਿਆ ਸੀ ਕਿ ਉਹ ਅਫਗਾਨਿਸਤਾਨ ਛੱਡ ਦੇਣ। ਤਾਜੀਕਿਸਤਾਨ ਦੇ ਰਾਜਦੂਤ ਵੱਲੋਂ ਗਨੀ ’ਤੇ ਲਗਾਏ ਗਏ ਦੋਸ਼ ਕਿ ਉਹ ਦੇਸ਼ ਛੱਡਣ ਵੇਲੇ ਲੱਖਾਂ ਡਾਲਰ ਆਪਣੇ ਨਾਲ ਲੈ ਗਏ ਹਨ, ਦੇ ਜਵਾਬ ਵਿੱਚ ਅਸ਼ਰਫ ਗਨੀ ਨੇ ਕਿਹਾ ਕਿ ਇਹ ਦੋਸ਼ ਬੇਬੁਨਿਆਦ ਹਨ। ਫੇਸਬੁੱਕ ’ਤੇ ਅਪਲੋਡ ਕੀਤੀ ਵੀਡੀਓ ਵਿੱਚ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਹ ਯੂਏਈ (ਸੰਯੁਕਤ ਅਰਬ ਅਮੀਰਾਤ) ਵਿੱਚ ਹੀ ਹਨ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All