ਇਮਰਾਨ ਦੀ ਜ਼ਮਾਨਤ ਪਟੀਸ਼ਨ ’ਤੇ ਭਲਕ ਤੋਂ ਮੁੜ ਸ਼ੁਰੂ ਹੋਵੇਗੀ ਸੁਣਵਾਈ
ਪਾਕਿਸਤਾਨ ਦੀ ਸੁਪਰੀਮ ਕੋਰਟ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ 9 ਮਈ ਦੀ ਹਿੰਸਾ ਨਾਲ ਸਬੰਧਤ ਮਾਮਲਿਆਂ ਵਿੱਚ ਜ਼ਮਾਨਤ ਨਾ ਮਿਲਣ ਖ਼ਿਲਾਫ਼ ਦਾਇਰ ਅਪੀਲਾਂ ’ਤੇ ਮੰਗਲਵਾਰ ਨੂੰ ਮੁੜ ਸੁਣਵਾਈ ਸ਼ੁਰੂ ਕਰੇਗੀ। ‘ਡਾਅਨ’ ਅਖਬਾਰ ਦੀ ਰਿਪੋਰਟ ਅਨੁਸਾਰ ਪਾਕਿਸਤਾਨ...
Advertisement
ਪਾਕਿਸਤਾਨ ਦੀ ਸੁਪਰੀਮ ਕੋਰਟ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ 9 ਮਈ ਦੀ ਹਿੰਸਾ ਨਾਲ ਸਬੰਧਤ ਮਾਮਲਿਆਂ ਵਿੱਚ ਜ਼ਮਾਨਤ ਨਾ ਮਿਲਣ ਖ਼ਿਲਾਫ਼ ਦਾਇਰ ਅਪੀਲਾਂ ’ਤੇ ਮੰਗਲਵਾਰ ਨੂੰ ਮੁੜ ਸੁਣਵਾਈ ਸ਼ੁਰੂ ਕਰੇਗੀ।
‘ਡਾਅਨ’ ਅਖਬਾਰ ਦੀ ਰਿਪੋਰਟ ਅਨੁਸਾਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰਧਾਨ ਵੱਲੋਂ ਦਾਇਰ ਅਪੀਲਾਂ ਅਨੁਸਾਰ 9 ਮਈ 2023 ਨੂੰ ਇਸਲਾਮਾਬਾਦ ਹਾਈ ਕੋਰਟ ਕੰਪਲੈਕਸ ਤੋਂ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਭੜਕੀ ਹਿੰਸਾ ਨਾਲ ਸਬੰਧਤ ਅੱਠ ਮਾਮਲਿਆਂ ਵਿੱਚ ਲਾਹੌਰ ਹਾਈ ਕੋਰਟ ਨੇ ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਬਾਅਦ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਬਚਾਅ ਪੱਖ ਦੇ ਵਕੀਲ ਦੀ ਅਪੀਲ ’ਤੇ 29 ਜੁਲਾਈ ਨੂੰ ਸੁਣਵਾਈ ਮੁਲਤਵੀ ਕਰ ਦਿੱਤੀ ਸੀ।
Advertisement
Advertisement