ਹਾਂਗ ਕਾਂਗ ਵੱਲੋਂ ਭਾਰਤ ਸਣੇ ਅੱਠ ਮੁਲਕਾਂ ਦੀਆਂ ਹਵਾਈ ਉਡਾਣਾਂ ’ਤੇ ਰੋਕ

ਹਾਂਗ ਕਾਂਗ ਵੱਲੋਂ ਭਾਰਤ ਸਣੇ ਅੱਠ ਮੁਲਕਾਂ ਦੀਆਂ ਹਵਾਈ ਉਡਾਣਾਂ ’ਤੇ ਰੋਕ

ਹਾਂਗ ਕਾਂਗ ਵਿੱਚ ਕਰੋਨਾ ਮਹਾਮਾਰੀ ਕਾਰਨ ਇਕ ਹੋਟਲ ਵਿੱਚ ਚੁੱਕੇ ਅਹਿਤਿਆਤੀ ਕਦਮ। -ਫੋਟੋ: ਰਾਇਟਰਜ਼

ਪੇਈਚਿੰਗ / ਹਾਂਗ ਕਾਂਗ, 5 ਜਨਵਰੀ

ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਦੇ ਵਧਦੇ ਕੇਸਾਂ ਦਰਮਿਆਨ ਹਾਂਗ ਕਾਂਗ ਨੇ ਮੁੜ ਤੋਂ ਸਖ਼ਤ ਕਰੋਨਾ ਪਾਬੰਦੀਆਂ ਲਾਉਂਦਿਆਂ ਭਾਰਤ ਸਮੇਤ ਅੱਠ ਮੁਲਕਾਂ ਤੋਂ ਆਉਂਦੀਆਂ ਹਵਾਈ ਉਡਾਣਾਂ ’ਤੇ 21 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਹਾਂਗ ਕਾਂਗ ਅਧਾਰਿਤ ਸਾਊਥ ਚਾਈਨਾ ਮੋਰਨਿੰਗ ਪੋਸਟ ਨੇ ਮੁਲਕ ਦੇ ਮੁੱਖ ਕਾਰਜਕਾਰੀ ਕੈਰੀ ਲੈਮ ਚੈਂਗ ਯੂਏਟ-ਨਗੋਰ ਦੇ ਹਵਾਲੇ ਨਾਲ ਕਿਹਾ ਕਿ ਅੱਠ ਮੁਲਕਾਂ- ਆਸਟਰੇਲੀਆ, ਕੈਨੇਡਾ, ਫਰਾਂਸ, ਭਾਰਤ, ਪਾਕਿਸਤਾਨ, ਫਿਲਪੀਨਜ਼, ਯੂਕੇ ਤੇ ਅਮਰੀਕਾ ਤੋਂ ਆਉਣ ਵਾਲੀਆਂ ਉਡਾਣਾਂ (ਜਿਨ੍ਹਾਂ ਵਿੱਚ ਦੂਜੇ ਰੂਟਾਂ ਤੋਂ ਹੋ ਕੇ ਆਉਣ ਵਾਲੀਆਂ ਉਡਾਣਾਂ ਵੀ ਸ਼ਾਮਲ ਹਨ) ਦੇ ਸ਼ਨਿੱਚਰਵਾਰ ਤੋਂ ਅਗਲੇ ਦੋ ਹਫ਼ਤਿਆਂ ਲਈ ਮੁਲਕ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ ਰਹੇਗੀ। ਕੋਵਿਡ-19 ਦੇ ਪਾਸਾਰ ਨੂੰ ਰੋਕਣ ਲਈ ਆਇਦ ਸਖ਼ਤ ਪਾਬੰਦੀਆਂ ਦੇ ਘੇਰੇ ਵਿੱਚ ਸਮਾਜਿਕ ਸਰਗਰਮੀਆਂ ਤੇ ਕੌਮਾਂਤਰੀ ਯਾਤਰਾ ਵੀ ਸ਼ਾਮਲ ਹੈ। ਲੈਮ ਨੇ ਕਿਹਾ ਕਿ ਕਰੋਨਾਵਾਇਰਸ ਮਹਾਮਾਰੀ ਦੇ ਮੋਕਲੇ ਹੁੰਦੇ ਘੇਰੇ ਕਰਕੇ ਸ਼ਹਿਰ ਵਿੱਚ ਸਖ਼ਤ ਪਾਬੰਦੀਆਂ ਦੀ ਵੱਡੀ ਲੋੜ ਸੀ। ਲੈਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮਹਾਮਾਰੀ ਹਾਲਾਤ ਵਿੱਚ ਤੇਜ਼ੀ ਨਾਲ ਬਦਲਾਅ ਆ ਰਹੇ ਹਨ, ਜਿਸ ਨੇ ਸਾਰਿਆਂ ਨੂੰ ਫ਼ਿਕਰਾਂ ਵਿੱਚ ਪਾ ਦਿੱਤਾ ਹੈ। ਅਸੀਂ ਲਾਗ ਨੂੰ ਅੱਗੇ ਤੋਂ ਅੱਗੇ ਫੈਲਣ ਤੋਂ ਰੋਕਣ ਲਈ ਫੈਸਲਾਕੁਨ ਤੇ ਯਕੀਨੀ ਉਪਰਾਲਿਆਂ ਦਾ ਐਲਾਨ ਕੀਤਾ ਹੈ।’ ਯਾਤਰੀ ਉਡਾਣਾਂ ’ਤੇ ਲਾਈ ਦੋ ਹਫ਼ਤਿਆਂ ਦੀ ਪਾਬੰਦੀ 21 ਜਨਵਰੀ ਤੱਕ ਅਮਲ ਵਿੱਚ ਰਹੇਗੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All