ਪੇਸ਼ਾਵਰ, 13 ਅਗਸਤ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਜ ਇਕ ਹੋਟਲ ਦਾ ਛੱਜਾ ਟੁੱਟਣ ਕਾਰਨ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖ਼ਮੀ ਹੋ ਗਏ। ਇਹ ਸਾਰੇ ਛੱਜੇ ’ਤੇ ਪਾਰਟੀ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਤੇ ਜ਼ਖ਼ਮੀ ਹੋਏ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਤ ਹਨ। ਇਹ ਸਾਰੇ ਚਿਤਰਾਲ ਜ਼ਿਲ੍ਹੇ ਵਿੱਚ ਛੁੱਟੀਆਂ ਮਨਾਉਣ ਆਏ ਸਨ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ ਜਿਥੋਂ ਛੇ ਨੂੰ ਹਾਲਤ ਗੰਭੀਰ ਹੋਣ ਕਾਰਨ ਪੇਸ਼ਾਵਰ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਸਾਰੇ ਹੋਟਲ ਦੀ ਚੌਥੀ ਮੰਜ਼ਿਲ ’ਤੇ ਛੱਜੇ ’ਤੇ ਪਾਰਟੀ ਕਰ ਰਹੇ ਸਨ ਕਿ ਵਧ ਵਜ਼ਨ ਪੈਣ ਕਾਰਨ ਛੱਜਾ ਟੁੱਟ ਗਿਆ। – ਪੀਟੀਆਈ