ਵਾਸ਼ਿੰਗਟਨ, 18 ਅਗਸਤਅਮਰੀਕੀ ਹਵਾਈ ਫ਼ੌਜ ਨੇ ਕਿਹਾ ਕਿ ਉਸ ਦਾ ਵਿਸ਼ੇਸ਼ ਜਾਂਚ ਦਲ ਸੋਮਵਾਰ ਨੂੰ ਕਾਬੁਲ ਹਵਾਈ ਅੱਡੇ ‘ਤੇ ਹੋਏ ਹਾਦਸੇ ਦੀ ਜਾਂਚ ਕਰ ਰਿਹਾ ਹੈ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਸੈਂਕੜੇ ਅਫਗਾਨਾਂ ਨੇ ਸੀ-17 ਕਾਰਗੋ ਜਹਾਜ਼ ਦੇ ਉਡਾਣ ਭਰਨ ਵੇਲੇ ਅਫਗਾਨਿਸਤਾਨ ਛੱਡਣ ਦੀ ਕਾਹਲੀ ਵਿੱਚ ਜਹਾਜ਼ ਵਿੱਚ ਸਵਾਰ ਹੋਣ ਦੀ ਕੋਸ਼ਿਸ਼ ਕੀਤੀ। ਹਵਾਈ ਫੌਜ ਨੇ ਇਹ ਨਹੀਂ ਦੱਸਿਆ ਕਿ ਕਿੰਨੇ ਲੋਕ ਮਾਰੇ ਗਏ ਸਨ। ਉਨ੍ਹਾਂ ਕਿਹਾ ਕਿ ਜਹਾਜ਼ ਦੇ ਕਤਰ ਦੇ ਅਲ ਉਦੈਦ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਉਸ ਦੇ ਪਹੀਏ ਵਿੱਚੋਂ ਮਨੁੱਖੀ ਮਾਸ ਤੇ ਹੱਡੀਆਂ ਮਿਲੀਆਂ ਹਨ। ਜਹਾਜ਼ ਦੇ ਉਡਾਣ ਭਰਨ ਤੋਂ ਬਾਅਦ ਲੋਕਾਂ ਦੇ ਉਸ ਵਿਚੋਂ ਡਿੱਗਣ ਦੀਆਂ ਤਸਵੀਰਾਂ ਸਣੇ ਕਈ ਹੋਰ ਘਟਨਾਵਾਂ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ।
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd