ਵਾਸ਼ਿੰਗਟਨ, 25 ਨਵੰਬਰ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਹਿਣਾ ਹੈ ਕਿ ਉਹ ਚੋਣ ਨਤੀਜਿਆਂ ਨੂੰ ਤਬਦੀਲ ਕਰਨ ਲਈ ਆਪਣੀ ਜੰਗ ਜਾਰੀ ਰੱਖਣਗੇ। ਉੱਧਰ ਸੰਘੀ ਪ੍ਰਸ਼ਾਸਨ ਨੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਦੇ ਅਹੁਦਾ ਸੰਭਾਲਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਲੰਘੇ ਸੋਮਵਾਰ ਨੂੰ ਆਮ ਸੇਵਾਵਾਂ ਪ੍ਰਸ਼ਾਸਨ (ਜੀਐੱਸਏ) ਵੱਲੋਂ ਬਾਇਡਨ ਨੂੰ ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਜੇਤੂ ਐਲਾਨੇ ਜਾਣ ਤੋਂ ਕੁਝ ਘੰਟਿਆਂ ਬਾਅਦ ਸੰਘੀ ਅਧਿਕਾਰੀਆਂ ਵੱਲੋਂ ਨਵੇਂ ਰਾਸ਼ਟਰਪਤੀ ਵੱਲੋਂ 20 ਜਨਵਰੀ ਨੂੰ ਅਹੁਦਾ ਸੰਭਾਲੇ ਜਾਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਬੀਤੇ ਦਿਨ ਡੋਨਲਡ ਟਰੰਪ ਨੇ ਬਾਇਡਨ ਨੂੰ ਰਾਸ਼ਟਰਪਤੀ ਵੱਲੋਂ ਰੋਜ਼ਾਨਾ ਕੀਤੀ ਜਾਣ ਵਾਲੀ ਪ੍ਰੈੱਸ ਵਾਰਤਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਦੇਸ਼ ਦੀਆਂ ਖੁਫੀਆ ਏਜੰਸੀਆਂ ਵੱਲੋਂ ਸਰਕਾਰ ਦੇ ਸਭ ਤੋਂ ਸੀਨੀਅਰ ਆਗੂਆਂ ਲਈ ਕੀਤੀ ਜਾਣ ਵਾਲੀ ਪ੍ਰੈੱਸ ਵਾਰਤਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਜੋਅ ਬਾਇਡਨ ਕਦੋਂ ਤੇ ਕਿੱਥੇ ਪਹਿਲੀ ਵਾਰਤਾ ਕਰਨਗੇ ਇਸ ਬਾਰੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਾਇਡਨ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਹੈ ਕਿ ਉਹ ਵ੍ਹਾਈਟ ਹਾਊਸ ਦੀ ਕਰੋਨਵਾਇਰਸ ਟਾਸਕ ਫੋਰਸ ਅਤੇ ਵੈਕਸੀਨ ਵੰਡਣ ਦੀਆਂ ਕੋਸ਼ਿਸ਼ਾਂ ਬਾਰੇ ਮੀਟਿੰਗ ਕਰਨ ਸਬੰਧੀ ਤਿਆਰੀ ਕਰ ਰਹੇ ਹਨ।
ਪੀਟੀਆਈ਼