ਨਵੀਂ ਦਿੱਲੀ, 9 ਅਗਸਤ
ਕੇਂਦਰ ਸਰਕਾਰ ਨੇ ਕਰੋਨਾ ਤੋਂ ਬਚਾਅ ਲਈ ਭਾਰਤ ਵਿਚ ਰਹਿ ਰਹੇ ਪਰਵਾਸੀਆਂ ਦੇ ਟੀਕਾਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਭਾਰਤ ਵਿਚ ਰਹਿ ਰਹੇ ਪਰਵਾਸੀ ਕਰੋਨਾ ਟੀਕਾ ਲਵਾਉਣ ਦੇ ਯੋਗ ਹੋ ਗਏ ਹਨ ਪਰ ਉਨ੍ਹਾਂ ਨੂੰ ਕੋਵਿਨ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣੀ ਪਵੇਗੀ। ਉਹ ਰਜਿਸਟਰੇਸ਼ਨ ਕਰਵਾਉਣ ਲਈ ਆਪਣੇ ਪਾਸਪੋਰਟ ਦੀ ਡਿਟੇਲ ਅਪਲੋਡ ਕਰਨਗੇ। ਰਜਿਸਟਰੇਸ਼ਨ ਹੋਣ ਤੋਂ ਬਾਅਦ ਉਨ੍ਹਾਂ ਨੂੰ ਟੀਕਾ ਲਵਾਉਣ ਲਈ ਸਮਾਂ ਦਿੱਤਾ ਜਾਵੇਗਾ।-ਪੀਟੀਆਈ