ਇਸਲਾਮਾਬਾਦ, 28 ਮਾਰਚ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਹਿੰਦੂ ਭਾਈਚਾਰੇ ਨੂੰ ਹੋਲੀ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਰੰਗਾਂ ਦੇ ਤਿਉਹਾਰ, ਹੋਲੀ ਦੀਆਂ ਸਾਡੇ ਹਿੰਦੂ ਭਾਈਚਾਰੇ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ।” ਕੌਮੀ ਅਸੈਂਬਲੀ ਦੇ ਪ੍ਰਧਾਨ ਅਸਦ ਕੈਸਰ ਸਮੇਤ ਕਈ ਹੋਰ ਨੇਤਾਵਾਂ ਨੇ ਵੀ ਇਸ ਮੌਕੇ ’ਤੇ ਹਿੰਦੂ ਸੰਸਦ ਮੈਂਬਰਾਂ ਅਤੇ ਭਾਈਚਾਰੇ ਨੂੰ ਵਧਾਈ ਦਿੱਤੀ।