DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Imran Khan ਨੂੰ Medical Checkup ਲਈ ਹਸਪਤਾਲ ਭੇਜਣ ਦਾ ਹੁਕਮ

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅਡਿਆਲਾ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ (73) ਨੂੰ ਮੈਡੀਕਲ ਜਾਂਚ ਲਈ ਪ੍ਰਾਈਵੇਟ ਹਸਪਤਾਲ ’ਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ। ਜੇਲ੍ਹ ਅਧਿਕਾਰੀਆਂ ਨੇ ਇੱਕ ਦਿਨ ਪਹਿਲਾਂ ਕਿਹਾ ਸੀ ਕਿ ਇਮਰਾਨ ਖ਼ਾਨ ਦੀ...

  • fb
  • twitter
  • whatsapp
  • whatsapp
Advertisement

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅਡਿਆਲਾ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ (73) ਨੂੰ ਮੈਡੀਕਲ ਜਾਂਚ ਲਈ ਪ੍ਰਾਈਵੇਟ ਹਸਪਤਾਲ ’ਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ। ਜੇਲ੍ਹ ਅਧਿਕਾਰੀਆਂ ਨੇ ਇੱਕ ਦਿਨ ਪਹਿਲਾਂ ਕਿਹਾ ਸੀ ਕਿ ਇਮਰਾਨ ਖ਼ਾਨ ਦੀ ‘ਅੱਖਾਂ ਦੀ ਰੌਸ਼ਨੀ ਲਗਪਗ’ ਠੀਕ ਹੈ। ਅਦਾਲਤ ਨੇ ਇਹ ਹੁਕਮ ਇਸ ਸਾਲ ਦੇ ਸ਼ੁਰੂ ਵਿੱਚ ਸਾਹਮਣੇ ਆਈ ਇਮਰਾਨ ਖ਼ਾਨ ਦੀਆਂ ਅੱਖਾਂ ਦੀ ਬਿਮਾਰੀ ਮਗਰੋਂ ਦਾਇਰ ਇਕੋ ਜਿਹੀਆਂ ਕਈ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਦਿੱਤਾ। ਪਟੀਸ਼ਨਰਾਂ ਨੇ ਅਦਾਲਤ ਤੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ ਟੀ ਆਈ) ਮੁਖੀ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਤਰਕ ਦਿੱਤਾ ਸੀ ਕਿ ਉਹ ਸਰਕਾਰੀ ਹਸਪਤਾਲਾਂ ’ਚ ਇਲਾਜ ਤੋਂ ਸੰਤੁਸ਼ਟ ਨਹੀਂ ਹਨ। ਜਸਟਿਸ ਸ਼ਾਹਿਦ ਵਹੀਦ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਹੁਕਮ ਦਿੱਤਾ ਕਿ ਇਮਰਾਨ ਖ਼ਾਨ ਨੂੰ ਅਗਲੇ ਕੁਝ ਦਿਨਾਂ ਵਿੱਚ ਇਸਲਾਮਾਬਾਦ ਦੇ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਲਿਜਾਇਆ ਜਾਵੇ।

Advertisement
Advertisement
×