DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਇਮਰਾਨ ਦੀ ਜਾਨ ਨੂੰ ਖ਼ਤਰਾ: ਸੁਲੇਮਾਨ

ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰਾਂ ਨੇ ਪਿਤਾ ਦੀ ਸੁਰੱਖਿਆ ’ਤੇ ਚਿੰਤਾ ਜਤਾਈ

  • fb
  • twitter
  • whatsapp
  • whatsapp
featured-img featured-img
ਇਮਰਾਨ ਖਾਨ।
Advertisement

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸਾਬਕਾ ਕ੍ਰਿਕਟਰ ਇਮਰਾਨ ਖ਼ਾਨ ਦੇ ਪੁੱਤਰਾਂ ਸੁਲੇਮਾਨ ਅਤੇ ਕਾਸਿਮ ਨੇ ਆਪਣੇ ਪਿਤਾ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਜੇਲ੍ਹ ਵਿੱਚ ਇਮਰਾਨ ਦੀ ਹੱਤਿਆ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਸਕਾਈ ਸਪੋਰਟਸ ’ਤੇ ਇੰਗਲੈਂਡ ਦੇ ਸਾਬਕਾ ਕਪਤਾਨ ਮਾਈਕ ਐਥਰਟਨ ਨੂੰ ਦਿੱਤੀ ਇੰਟਰਵਿਊ ਵਿੱਚ ਦੋਵਾਂ ਭਰਾਵਾਂ ਨੇ ਕਿਹਾ ਕਿ ਉਨ੍ਹਾਂ ਦੇ 73 ਸਾਲਾ ਪਿਤਾ ਨੂੰ ਦਿਨ ਵਿੱਚ 23 ਘੰਟੇ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।

ਸੁਲੇਮਾਨ ਨੇ ਦੋਸ਼ ਲਾਇਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਇਮਰਾਨ ਖ਼ਾਨ ਦੀ ਆਜ਼ਾਦਾਨਾ ਜਾਂਚ ਨਹੀਂ ਕਰਵਾਈ ਗਈ। ਉਨ੍ਹਾਂ ਨੂੰ ਸਿਰਫ਼ ਕੁਝ ਘੰਟਿਆਂ ਲਈ ਸਰਕਾਰੀ ਹਸਪਤਾਲ ਲਿਜਾ ਕੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ। -ਪੀਟੀਆਈ

Advertisement

Advertisement
Advertisement
×