ਵਾਸ਼ਿੰਗਟਨ, 15 ਅਕਤੂਬਰ
ਅਮਰੀਕਾ ਦੇ ਦੋ ਪ੍ਰਭਾਵਸ਼ਾਲੀ ਸੰਸਦ ਮੈਂਬਰਾਂ ਨੇ ਪ੍ਰਤੀਨਿਧੀ ਸਭਾ ਵਿੱਚ ਮਤਾ ਪੇਸ਼ ਕੀਤਾ ਹੈ, ਜਿਸ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਪਾਕਿਸਤਾਨੀ ਹਥਿਆਰਬੰਦ ਬਲਾਂ ਵੱਲੋਂ ਬੰਗਾਲੀਆਂ ਅਤੇ ਹਿੰਦੂਆਂ ਵਿਰੁੱਧ 1971 ਦੇ ਅੱਤਿਆਚਾਰਾਂ ਨੂੰ ਨਸਲਕੁਸ਼ੀ ਕਰਾਰ ਦੇਣ ਦੀ ਅਪੀਲ ਕੀਤੀ ਗਈ ਹੈ। ਭਾਰਤੀ-ਅਮਰੀਕੀ ਕਾਂਗਰਸਮੈਨ ਰੋ ਖੰਨਾ ਅਤੇ ਸੰਸਦ ਮੈਂਬਰ ਸੀਵ ਚਾਬੋਟ ਨੇ ਪ੍ਰਤੀਨਿਧ ਸਦਨ ਵਿੱਚ ਮਤਾ ਪੇਸ਼ ਕੀਤਾ।