DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤ ਤੇ ਯੂ ਕੇ ਖਾਲਿਸਤਾਨੀਆਂ ਦੇ ਮੁੱਦੇ ’ਤੇ ਗੱਲਬਾਤ ਲਈ ਸਹਿਮਤ

ਭਾਰਤ ਅਤੇ ਯੂ ਕੇ ਨੇ ਸ਼ੁੱਕਰਵਾਰ ਨੂੰ ਕੌਮੀ ਰਾਜਧਾਨੀ ਵਿੱਚ ਦੋਵਾਂ ਮੁਲਕਾਂ ਦਰਮਿਆਨ ਹੋਏ ਛੇਵੇਂ ਗ੍ਰਹਿ ਮਾਮਲਿਆਂ ਬਾਰੇ ਸੰਵਾਦ (ਐੱਚ ਏ ਡੀ) ਦੌਰਾਨ ਖਾਲਿਸਤਾਨ ਪੱਖੀ ਕੱਟੜਪੰਥੀਆਂ ਅਤੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਸਮੂਹਾਂ ਦੀਆਂ ਸਰਗਰਮੀਆਂ ਨੂੰ ਆਪਸੀ ਹਿੱਤ ਅਤੇ ਸਹਿਯੋਗ...

  • fb
  • twitter
  • whatsapp
  • whatsapp
Advertisement

ਭਾਰਤ ਅਤੇ ਯੂ ਕੇ ਨੇ ਸ਼ੁੱਕਰਵਾਰ ਨੂੰ ਕੌਮੀ ਰਾਜਧਾਨੀ ਵਿੱਚ ਦੋਵਾਂ ਮੁਲਕਾਂ ਦਰਮਿਆਨ ਹੋਏ ਛੇਵੇਂ ਗ੍ਰਹਿ ਮਾਮਲਿਆਂ ਬਾਰੇ ਸੰਵਾਦ (ਐੱਚ ਏ ਡੀ) ਦੌਰਾਨ ਖਾਲਿਸਤਾਨ ਪੱਖੀ ਕੱਟੜਪੰਥੀਆਂ ਅਤੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਸਮੂਹਾਂ ਦੀਆਂ ਸਰਗਰਮੀਆਂ ਨੂੰ ਆਪਸੀ ਹਿੱਤ ਅਤੇ ਸਹਿਯੋਗ ਦੇ ਖੇਤਰਾਂ ਵਜੋਂ ਪਛਾਣਿਆ ਹੈ। ਦੋਵਾਂ ਮੁਲਕਾਂ ਨੇ ਇਸ ਬਾਰੇ ਗੱਲਬਾਤ ਕਰਨ ਦੀ ਸਹਿਮਤੀ ਦਿੱਤੀ ਹੈ। ਭਾਰਤ ਨੇ ਬੈਠਕ ਦੌਰਾਨ ਯੂ ਕੇ ਵਿੱਚ ਭਾਰਤੀ ਅਧਿਕਾਰੀਆਂ ਤੇ ਕੂਟਨੀਤਕ ਮਿਸ਼ਨਾਂ ਦੀ ਸੁਰੱਖਿਆ ਵਿੱਚ ਸੰਨ੍ਹ ਦਾ ਮੁੱਦਾ ਵੀ ਰੱਖਿਆ। ਭਾਰਤੀ ਵਫ਼ਦ ਦੀ ਅਗਵਾਈ ਸਕੱਤਰ (ਸਰਹੱਦੀ ਪ੍ਰਬੰਧਨ) ਰਾਜੇਂਦਰ ਕੁਮਾਰ ਤੇ ਯੂ ਕੇ ਵਫ਼ਦ ਦੀ ਅਗਵਾਈ ਗ੍ਰਹਿ ਵਿਭਾਗ ’ਚ ਦੂਜੇ ਸਥਾਈ ਸਕੱਤਰ ਸਾਇਮਨ ਰਿਡਲੀ ਨੇ ਕੀਤੀ। ਜਿਨ੍ਹਾਂ ਹੋਰ ਖੇਤਰਾਂ ਵਿੱਚ ਸਰਗਰਮ ਸਹਿਯੋਗ ਦੀ ਗੱਲ ਤੁਰੀ ਉਨ੍ਹਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਪਰਵਾਸ, ਅਪਰਾਧਿਕ ਨਿਆਂ ਅਤੇ ਕਾਨੂੰਨ ਲਾਗੂ ਕਰਨ ਵਿੱਚ ਸਹਿਯੋਗ ਦੇ ਨਾਲ-ਨਾਲ ਸਾਈਬਰ ਸੁਰੱਖਿਆ ਸ਼ਾਮਲ ਸਨ।

Advertisement
Advertisement
×