ਨਵੀਂ ਦਿੱਲੀ, 1 ਦਸੰਬਰ
ਭਾਰਤ ਤੇ ਅਮਰੀਕਾ ਵਲੋਂ ਉਤਰਾਖੰਡ ਵਿਚ ਸਾਂਝੀਆਂ ਫੌਜੀ ਮਸ਼ਕਾਂ ਕੀਤੀਆਂ ਜਾ ਰਹੀਆਂ ਹਨ। ਚੀਨ ਨੇ ਅਸਲ ਕੰਟਰੋਲ ਰੇਖਾ ਨੇੜੇ ਇਨ੍ਹਾਂ ਮਸ਼ਕਾਂ ‘ਤੇ ਇਤਰਾਜ਼ ਜਤਾਇਆ ਸੀ ਪਰ ਅੱਜ ਭਾਰਤ ਨੇ ਚੀਨ ਦੇ ਇਤਰਾਜ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਕਿਸੇ ਤੀਜੇ ਦੇਸ਼ ਨੂੰ ਇਸ ਮਾਮਲੇ ‘ਤੇ ਵੀਟੋ ਕਰਨ ਦਾ ਅਧਿਕਾਰ ਨਹੀਂ ਦਿੰਦਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਔਲੀ ‘ਚ ਅਮਰੀਕਾ ਨਾਲ ਸਾਂਝੀਆਂ ਫੌਜੀ ਮਸ਼ਕਾਂ ਦਾ ਚੀਨ ਨਾਲ 1993 ਅਤੇ 1996 ਦੇ ਸਮਝੌਤਿਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਜਿਸ ਨਾਲ ਵੀ ਚਾਹੁੰਦਾ ਹੈ, ਮਸ਼ਕਾਂ ਕਰਦਾ ਹੈ। -ਪੀਟੀਆਈ