ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

India-Pakistan Ceasefire: ਪਾਕਿਸਤਾਨ ਵੱਲੋਂ ਹਵਾਈ ਖੇਤਰ ਖੋਲ੍ਹਣ ਦਾ ਐਲਾਨ

India-Pakistan Ceasefire
Advertisement

ਇਸਲਾਮਾਬਾਦ, 10 ਮਈ

ਭਾਰਤ ਨਾਲ ਜੰਗਬੰਦੀ ਦੇ ਐਲਾਨ ਤੋਂ ਬਾਅਦ ਪਾਕਿਸਤਾਨ ਨੇ ਹਰ ਤਰ੍ਹਾਂ ਦੀ ਆਵਾਜਾਈ ਲਈ ਆਪਣਾ ਹਵਾਈ ਖੇਤਰ ਖੋਲ੍ਹਣ ਦਾ ਐਲਾਨ ਕੀਤਾ ਹੈ। ਪਾਕਿਸਤਾਨ ਹਵਾਈ ਅੱਡਾ ਅਥਾਰਟੀ (ਪੀ.ਏ.ਏ.) ਨੇ ਇਹ ਐਲਾਨ ਇਸ ਲਈ ਕੀਤਾ, ਕਿਉਂਕਿ ਭਾਰਤ ਨਾਲ ਤਣਾਅ ਖਤਮ ਹੋਣ ਦੇ ਮੱਦੇਨਜ਼ਰ ਦੇਸ਼ ਵਿਚ ਹਾਲਾਤ ਆਮ ਵਾਂਗ ਹੋ ਰਹੇ ਹਨ।

Advertisement

ਪੀਪੀਏ ਨੇ ਕਿਹਾ, ‘‘ਦੇਸ਼ ਦੇ ਸਾਰੇ ਹਵਾਈ ਅੱਡੇ ਆਮ ਉਡਾਣ ਸੰਚਾਲਨ ਲਈ ਉਪਲਬਧ ਹਨ। ਯਾਤਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੀਆਂ ਉਡਾਣਾਂ ਦੇ ਨਵੀਨਤਮ ਸ਼ਡਿਊਲ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ।’’

ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਦਾ ਹਵਾਈ ਖੇਤਰ ਹਰ ਤਰ੍ਹਾਂ ਦੀਆਂ ਉਡਾਣਾਂ ਲਈ ਪੂਰੀ ਤਰ੍ਹਾਂ ਬਹਾਲ ਕਰ ਦਿੱਤਾ ਗਿਆ ਹੈ ਅਤੇ ਦੇਸ਼ ਦੇ ਸਾਰੇ ਹਵਾਈ ਅੱਡੇ ਆਮ ਉਡਾਣ ਸੰਚਾਲਨ ਲਈ ਉਪਲਬਧ ਹਨ। ਜ਼ਿਕਰਯੋਗ ਹੈ ਕਿ ਭਾਰਤ ਨਾਲ ਤਣਾਅ ਕਾਰਨ ਪਾਕਿਸਤਾਨ ਦਾ ਹਵਾਈ ਖੇਤਰ ਕੁਝ ਸਮੇਂ ਲਈ ਬੰਦ ਰਿਹਾ, ਜਿਸ ਕਾਰਨ ਨਿਯਮਤ ਹਵਾਈ ਆਵਾਜਾਈ ਪ੍ਰਭਾਵਿਤ ਹੋਈ। ਇਸ ਹਵਾਈ ਖੇਤਰ ਖੋਲ੍ਹਣ ਦੇ ਫੈਸਲੇ ਤੋਂ ਪਾਕਿਸਤਾਨ ਅਤੇ ਭਾਰਤ ਵਿਚਕਾਰ ਦੂਰੀ ਤੋਂ ਬੱਦਲ ਉੱਠ ਰਹੇ ਹਨ। -ਪੀਟੀਆਈ

Advertisement
Tags :
India Pakistan CeasefirePunajbi NewsPunjabi Tribune