ਨਵੀਂ ਦਿੱਲੀ: ਭਾਰਤ ਨੇ ਜੰਗ ਨਾਲ ਪ੍ਰਭਾਵਿਤ ਅਫਗਾਨਿਸਤਾਨ ਨੂੰ ਅੱਜ ਜ਼ਰੂਰੀ ਦਵਾਈਆਂ ਅਤੇ ਹੋਰ ਮੈਡੀਕਲ ਵਸਤਾਂ ਦੀ 13ਵੀਂ ਖੇਪ ਭੇਜੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਹ ਖੇਪ ਕਾਬੁਲ ਦੇ ਇੰਦਰਾ ਗਾਂਧੀ ਬਾਲ ਹਸਪਤਾਲ ਦੇ ਅਧਿਕਾਰੀਆਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਰਤ ਨੇ ਅਫਗਾਨਿਸਤਾਨ ਦੇ ਲੋਕਾਂ ਨਾਲ ਵਿਸ਼ੇਸ਼ ਸਬੰਧਾਂ ਅਤੇ ਸੰਯੁਕਤ ਰਾਸ਼ਟਰ ਦੀ ਅਪੀਲ ਦੇ ਮੱਦੇਨਜ਼ਰ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਸਮੇਤ ਡਾਕਟਰੀ ਸਹਾਇਤਾ ਭੇਜੀ ਹੈ। -ਪੀਟੀਆਈ