ਕੋਲੰਬੋ: ਭਾਰਤ ਨੇ ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਨੂੰ ਕਰਜ਼ਾ ਸਹੂਲਤ ਤਹਿਤ 44,000 ਟਨ ਤੋਂ ਵੱਧ ਯੂਰੀਆ ਖਾਦ ਮੁਹੱਈਆ ਕਰਵਾਈ ਹੈ। ਇੱਥੇ ਭਾਰਤੀ ਹਾਈ ਕਮਿਸ਼ਨ ਨੇ ਦੱਸਿਆ ਕਿ ਸ੍ਰੀਲੰਕਾ ਦੇ ਕਿਸਾਨਾਂ ਦੇ ਸਮਰਥਨ ਅਤੇ ਖਾਧ ਸੁਰੱਖਿਆ ਲਈ ਦੁਵੱਲਾ ਸਹਿਯੋਗ ਵਧਾਉਣ ਲਈ ਜਾਰੀ ਕੋਸ਼ਿਸ਼ਾਂ ਤਹਿਤ ਇਹ ਮਦਦ ਦਿੱਤੀ ਗਈ ਹੈ। ਸ੍ਰੀਲੰਕਾ ਵਿੱਚ ਭਾਰਤੀ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਖੇਤੀ ਮੰਤਰੀ ਮਹਿੰਦਾ ਅਮਰਵੀਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 44 ਹਜ਼ਾਰ ਟਨ ਤੋਂ ਵੱਧ ਯੂਰੀਆ ਦਿੱਤੇ ਜਾਣ ਬਾਰੇ ਜਾਣਕਾਰੀ ਦਿੱਤੀ। -ਪੀਟੀਆਈ