ਵਾਸ਼ਿੰਗਟਨ, 30 ਅਕਤੂਬਰ
ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਸਬੰਧ ਲਗਾਤਾਰ ਮਜ਼ਬੂਤ ਹੋਏ ਹਨ ਅਤੇ ਹਿੰਦ-ਪ੍ਰਸ਼ਾਂਤ ਖ਼ਿੱਤੇ ’ਚ ਦੋਵੇਂ ਮੁਲਕਾਂ ਦੇ ਇਕੱਠੇ ਆਉਣ ਨਾਲ ਰਣਨੀਤਕ ਭਾਈਵਾਲੀ ਨੂੰ ਨਵੀਂ ਰਫ਼ਤਾਰ ਮਿਲੀ ਹੈ। ਸੰਧੂ ਨੇ ਕੋਲੰਬੀਆ ਯੂਨੀਵਰਸਿਟੀ ਦੇ ਸਕੂਲ ਆਫ਼ ਇੰਟਰਨੈਸ਼ਨਲ ਐਂਡ ਪਬਲਿਕ ਅਫੇਅਰਜ਼ ’ਚ ‘ਇੰਡੀਆ ਐਟ 75’ ਸੰਮੇਲਨ ਦੌਰਾਨ ਦਿੱਤੇ ਗਏ ਭਾਸ਼ਨ ’ਚ ਇਹ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵਿਚਕਾਰ ਲਗਾਤਾਰ ਸੰਪਰਕ ਅਤੇ ਮੰਤਰੀ ਤੇ ਉੱਚ ਪੱਧਰ ’ਤੇ ਜਾਰੀ ਵਿਚਾਰ ਵਟਾਂਦਰੇ ਨੇ ਰਿਸ਼ਤਿਆਂ ਨੂੰ ਚੌਤਰਫ਼ਾ ਸੇਧ ਦਿੱਤੀ ਹੈ। -ਪੀਟੀਆਈ