ਵਾਸ਼ਿੰਗਟਨ: ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਜੇਕ ਸੁਲੀਵਨ ਨੇ ਕਿਹਾ ਹੈ ਕਿ ਤਕਨਾਲੋਜੀ ਤੇ ਹੋਰ ਖੇਤਰਾਂ ’ਚ ਸਹਿਯੋਨ ਕਾਰਨ ਭਾਰਤ ਅਤੇ ਅਮਰੀਕਾ ਵਿਚਕਾਰ ਭਾਈਵਾਲੀ ਨਵੇਂ ਮੁਕਾਮ ’ਤੇ ਪਹੁੰਚ ਗਈ ਹੈ। ਵ੍ਹਾਈਟ ਹਾਊਸ ’ਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ,‘‘ਬ੍ਰਿਕਸ ’ਚ ਸ਼ਾਮਲ ਮੁਲਕ ਭਾਰਤ ਤੇ ਅਮਰੀਕਾ ਵਿਚਕਾਰ ਭਾਈਵਾਲੀ ਤਕਨਾਲੋਜੀ, ਸੁਰੱਖਿਆ ਤੇ ਕਈ ਹੋਰ ਖੇਤਰਾਂ ’ਚ ਸਹਿਯੋਗ ਕਾਰਨ ਇਹ ਨਵੇਂ ਮੁਕਾਮ ’ਤੇ ਪਹੁੰਚ ਗਈ ਹੈ।’’ -ਪੀਟੀਆਈ