Indian-American student missing ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਕੈਰੇਬਿਆਈ ਮੁਲਕ ’ਚ ਹੋਈ ਲਾਪਤਾ
ਡੋਮੀਨਿਕ ਗਣਰਾਜ ਵਿਚ ਅਥਾਰਿਟੀਜ਼ ਨੇ ਯੂਨੀਵਰਸਿਟੀ ਵਿਦਿਆਰਥਣ ਦੀ ਭਾਲ ਆਰੰਭੀ
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 10 ਮਾਰਚ
Advertisement
Indian-American student on vacation goes missing in Caribbean country ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਸੁਦੀਕਸ਼ਾ ਕੋਨਾਨਕੀ(20) ਕੈਰੇਬਿਆਈ ਮੁਲਕ ਵਿਚ ਲਾਪਤਾ ਹੋ ਗਈ ਹੈ। ਕੋਨਾਨਕੀ ਛੁੱਟੀਆਂ ਮਨਾਉਣ ਲਈ ਸੈਲਾਨੀ ਸ਼ਹਿਰ Punta Cana ਗਈ ਸੀ। ਡੋਮੀਨਿਕ ਗਣਰਾਜ ਵੱਲੋਂ 20 ਸਾਲਾ ਯੂਨੀਵਰਸਿਟੀ ਵਿਦਿਆਰਥਣ ਦੀ ਭਾਲ ਕੀਤੀ ਜਾ ਰਹੀ ਹੈ।
ਵਿਦਿਆਰਥਣ ਨੂੰ ਆਖਰੀ ਵਾਰ 6 ਮਾਰਚ ਨੂੰ ਰਿਜ਼ੌਰਟ ਨੇੜੇ ਬੀਚ ’ਤੇ ਦੇਖਿਆ ਗਿਆ ਸੀ। ਸਿਵਲ ਡਿਫੈਂਸ ਅਧਿਕਾਰੀਆਂ ਮੁਤਾਬਕ ਕੋਨਾਨਕੀ ਇਸ ਰਿਜ਼ੌਰਟ ਵਿਚ ਆਪਣੇ ਕਈ ਦੋਸਤਾਂ ਨਾਲ ਰਹਿ ਰਹੀ ਸੀ। ਕੋਨਾਨਕੀ ਯੂਨੀਵਰਸਿਟੀ ਆਫ ਪਿੱਟਸਬਰਗ ਦੀ ਵਿਦਿਆਰਥਣ ਹੈ।
ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਲਾਪਤਾ ਹੋਣ ਤੋਂ ਪਹਿਲਾਂ ਬੀਚ ’ਤੇ ਵਾਕ ਕਰ ਰਹੀ ਸੀ। ਉਸ ਦੀ ਗੁੰਮਸ਼ੁਦਗੀ ਨੂੰ ਲੈ ਕੇ ਇਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ।
Advertisement