Indian national sentenced to three weeks' jail: ਹਵਾਈ ਜਹਾਜ਼ ’ਚ ਛੇੜਛਾੜ ਕਰਨ ਵਾਲੇ ਭਾਰਤੀ ਨੂੰ ਤਿੰਨ ਹਫ਼ਤਿਆਂ ਦੀ ਕੈਦ
ਸਿੰਗਾਪੁਰ, 15 ਮਈ ਪਰਥ ਤੋਂ ਸਿੰਗਾਪੁਰ ਜਾ ਰਹੀ ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ਵਿੱਚ ਸਵਾਰ ਇੱਕ 20 ਸਾਲਾ ਭਾਰਤੀ ਨਾਗਰਿਕ ਨੂੰ ਛੇੜਛਾੜ ਕਰਨ ਦੇ ਦੋਸ਼ ਹੇਠ ਤਿੰਨ ਹਫ਼ਤਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਸ ਦੀ ਪਛਾਣ ਰਜਤ ਵਜੋਂ...
Advertisement
ਸਿੰਗਾਪੁਰ, 15 ਮਈ
Advertisement
ਪਰਥ ਤੋਂ ਸਿੰਗਾਪੁਰ ਜਾ ਰਹੀ ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ਵਿੱਚ ਸਵਾਰ ਇੱਕ 20 ਸਾਲਾ ਭਾਰਤੀ ਨਾਗਰਿਕ ਨੂੰ ਛੇੜਛਾੜ ਕਰਨ ਦੇ ਦੋਸ਼ ਹੇਠ ਤਿੰਨ ਹਫ਼ਤਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਸ ਦੀ ਪਛਾਣ ਰਜਤ ਵਜੋਂ ਹੋਈ ਹੈ ਜਿਸ ਨੇ 28 ਫਰਵਰੀ ਨੂੰ ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ਦੌਰਾਨ ਹਵਾਈ ਅਮਲੇ ਦੀ ਔਰਤ ਨਾਲ ਛੇੜਛਾੜ ਕੀਤੀ ਸੀ। ਇਸ ਉਡਾਣ ਦੇ ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਡਿਪਟੀ ਸਰਕਾਰੀ ਵਕੀਲ ਯੂਜੀਨ ਲੌ ਨੇ ਤਿੰਨ ਤੋਂ ਛੇ ਹਫ਼ਤਿਆਂ ਦੀ ਜੇਲ੍ਹ ਦੀ ਸਜ਼ਾ ਦੀ ਮੰਗ ਕੀਤੀ ਸੀ।
Advertisement
×