ਲੰਡਨ: ਬਰਤਾਨੀਆ ਵਿੱਚ ਕੋਵਿਡ- 19 ਮਹਾਮਾਰੀ ਕਾਰਨ ਲਾਏ ਗਏ ਲੌਕਡਾਊਨ ਦਾ ਇੱਕ ਵਰ੍ਹਾ ਪੂਰਾ ਹੋਣ ’ਤੇ ਅੱਜ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਇਸ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਲੋਕਾਂ ਵੱਲੋਂ ਵਿਖਾਏ ਗਏ ਹੌਸਲੇ ਦੀ ਸ਼ਲਾਘਾ ਕੀਤੀ ਅਤੇ ਚਿਤਾਵਨੀ ਦੇ ਨਾਲ ਸਕਾਰਾਤਮਕ ਰਵੱਈਆ ਅਪਣਾਉਂਦਿਆਂ ਪਾਬੰਦੀਆਂ ਹਟਾਉਣ ਦਾ ਸੰਕੇਤ ਦਿੱਤਾ। ਉਨ੍ਹਾਂ ਕਿਹਾ,‘ਪਿਛਲੇ 12 ਮਹੀਨਿਆਂ ਵਿੱਚ ਸਾਡੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਤੇ ਮੈਂ ਉਨ੍ਹਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣਿਆਂ ਨੂੰ ਗੁਆਇਆ ਹੈ।’ -ਪੀਟੀਆਈ